ਚੰਡੀਗੜ੍ਹ, 11 ਅਗਸਤ 2023 (ਦੀ ਪੰਜਾਬ ਵਾਇਰ)। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਚਾਨਕ ਤਬੀਅਤ ਵਿਗੜ ਗਈ ਹੈ। ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।ਜਾਣਕਾਰੀ ਅਨੁਸਾਰ ਦੇਰ ਰਾਤ ਫਾਜ਼ਿਲਕਾ ਦੇ ਅਬੋਹਰ ‘ਚ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਭਾਸ਼ਣ ਖਤਮ ਕਰਦਿਆਂ ਹੀ ਉਨ੍ਹਾਂ ਨੂੰ ਚੱਕਰ ਆ ਗਿਆ। ਉਨ੍ਹਾਂ ਨੂੰ ਸਟੇਜ ‘ਤੇ ਹੀ ਫਸਟ ਏਡ ਦਿੱਤੀ ਗਈ।ਤੁਰੰਤ ਉਨ੍ਹਾਂ ਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਹੁਣ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੈ।ਸੁਨੀਲ ਜਾਖੜ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਅਬੋਹਰ ਪਹੁੰਚੇ ਸਨ। ਉਹ ਰਾਤ ਨੂੰ ਵਰਕਰਾਂ ਦੀ ਮੀਟਿੰਗ ਦੌਰਾਨ ਮੰਚ ਤੋਂ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕਰ ਰਹੇ ਸਨ। ਆਪਣਾ ਭਾਸ਼ਣ ਖਤਮ ਕਰਨ ਤੋਂ ਬਾਅਦ ਉਨ੍ਹਾਂ ਨੇ ‘ਭਾਰਤ ਮਾਤਾ ਕੀ ਜੈ’ ਦਾ ਨਾਅਰਾ ਲਗਾਇਆ ਹੀ ਸੀ ਕਿ ਉਨ੍ਹਾਂ ਨੂੰ ਚੱਕਰ ਆ ਗਿਆ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਤਬੀਅਤ ਵਿਗੜੀ,ਹਸਪਤਾਲ ‘ਚ ਕਰਵਾਏ ਗਏ ਭਰਤੀ
