ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੱਪ ਨੇ ਡੰਗਿਆ, ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤਾ ਹੈਲਥ ਅਪਡੇਟ

ਚੰਡੀਗੜ੍ਹ, 19 ਅਗਸਤ 2023 (ਦੀ ਪੰਜਾਬ ਵਾਇਰ) ਹੜ੍ਹ ਬਚਾਓ ਮੁਹਿੰਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ। ਇਹ ਘਟਨਾ 15 ਅਗਸਤ ਦੀ ਹੈ। ਹੁਣ ਉਹ ਬਿਲਕੁਲ ਠੀਕ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ਼ ਮੀਡੀਆ ਅਕਾਊਂਟ ‘ਤੇ ਦਿੱਤੀ ਹੈ।

ਹਰਜੋਤ ਬੈਂਸ ਨੇ ਲਿਖਿਆ ਹੈ, ‘ਪਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਮੇਰੇ ਹਲਕਾ ਸ੍ਰੀ ਆਨੰਦਪੁਰ ਸਾਹਿਬ ‘ਚ ਹੜ੍ਹਾਂ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਹੁਣ ਕਾਫੀ ਠੀਕ ਹਨ। 15 ਅਗਸਤ ਨੂੰ ਜਦੋਂ ਹਲਕੇ ਦੇ ਪਿੰਡਾਂ ਵਿੱਚ ਪਾਣੀ ਭਰਨ ਦੀ ਸੂਚਨਾ ਮਿਲੀ ਤਾਂ ਮੈਂ ਆਪਣੇ ਹੋਰ ਸਾਰੇ ਰੁਝੇਵੇਂ ਰੱਦ ਕਰਕੇ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ।

ਗੁਰੂ ਸਾਹਿਬ ਜੀ ਵੱਲੋਂ ਬਖਸ਼ੀ ਸੇਵਾ ਕਰਦਿਆਂ ਤਿੰਨ ਦਿਨ ਪਹਿਲਾਂ ਰਾਹਤ ਕਾਰਜਾਂ ਦੌਰਾਨ ਮੇਰੇ ਪੈਰ ‘ਤੇ ਜ਼ਹਿਰੀਲਾ ਸੱਪ ਲੜ ਗਿਆ ਸੀ। ਇਲਾਜ ਦੌਰਾਨ ਹੀ ਮੈਂ ਵਾਪਸ ਆਪਣੇ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ। ਵਾਹਿਗੁਰੂ ਜੀ ਦੀ ਮੇਹਰ, ਆਪ ਸਭ ਦੇ ਅਸ਼ੀਰਵਾਦ, ਦੁਆਵਾਂ ਤੇ ਅਰਦਾਸਾਂ ਸਦਕਾ ਹੁਣ ਮੈਂ ਹੁਣ ਬਿਲਕੁਲ ਠੀਕ ਹਾਂ। ਜ਼ਹਿਰ ਕਾਰਨ ਆਈ ਸੋਜ ਘੱਟ ਰਹੀ ਹੈ। ਸਾਰੇ ਡਾਕਟਰੀ ਟੈਸਟ ਵੀ ਹੁਣ ਨਾਰਮਲ ਆਏ ਹਨ। ਤੁਹਾਡਾ ਸਾਰਿਆਂ ਦਾ ਪਿਆਰ, ਸਾਥ ਅਤੇ ਅਸ਼ੀਰਵਾਦ ਹਮੇਸ਼ਾਂ ਮੈਨੂੰ ਸ਼ਕਤੀ ਅਤੇ ਹੌਂਸਲਾ ਦਿੰਦਾ ਰਿਹਾ ਹੈ। ਵਾਹਿਗੁਰੂ ਸੱਚੇ ਪਾਤਸ਼ਾਹ ਸਭ ਤੇ ਆਪਣਾ ਮੇਹਰ ਭਰਿਆ ਹੱਥ ਰੱਖਣ।’

FacebookTwitterEmailWhatsAppTelegramShare
Exit mobile version