ਕਾਂਗਰਸ ਪਾਰਟੀ ਨੇ ਵਿਧਾਇਕ ਸੰਦੀਪ ਜਾਖੜ ਨੂੰ ਪਾਰਟੀ ‘ਚੋਂ ਕੀਤਾ ਸਸਪੈਂਡ, ਭਾਜਪਾ ਦੇ ਹੱਕ ਚ ਝੰਡਾ ਚੁੱਕਣ ਦੇ ਨਾਲ ਨਾਲ ਪਾਰਟੀ ਵਿਰੋਧੀ ਗਤੀਵਿਧੀਆਂ ਚ ਸ਼ਾਮਲ ਹੋਣ ਦਾ ਸੀ ਦੋਸ਼ 

ਚੰਡੀਗੜ੍ਹ, 19 ਅਗਸਤ 2023 (ਦੀ ਪੰਜਾਬ ਵਾਇਰ)। ਕਾਂਗਰਸ ਪਾਰਟੀ ਨੇ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ‘ਤੇ ਭਾਜਪਾ ਦੇ ਹੱਕ ‘ਚ ਝੰਡਾ ਚੁੱਕਣ ਦੇ ਨਾਲ-ਨਾਲ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਜਿਸ ਕਾਰਨ ਕਾਂਗਰਸ ਪਾਰਟੀ ਨੂੰ ਵੱਡੇ ਪੱਧਰ ‘ਤੇ ਨੁਕਸਾਨ ਹੋ ਰਿਹਾ ਹੈ। ਅਜਿਹੇ ‘ਚ ਉਨ੍ਹਾਂ ਨੂੰ ਪਾਰਟੀ ‘ਚੋਂ ਸਸਪੈਂਡ ਕਰ ਦਿੱਤਾ ਗਿਆ ਹੈ।

Exit mobile version