?ਪੰਜਾਬ ਸਰਕਾਰ ਨੇ ਪੰਚਾਇਤਾਂ ਨੂੰ ਸਮੇਂ ਤੋਂ ਪਹਿਲਾਂ ਭੰਗ ਕਰਨ ਦਾ ਫੈਸਲਾ ਪਲਟਿਆ, ਹਾਈਕੋਰਟ ਨੂੰ ਕਿਹਾ- ਵਾਪਸ ਲਵਾਂਗੇ ਹੁਕਮ

High court

ਚੰਡੀਗੜ੍ਹ, 31 ਅਗਸਤ 2023 (ਦੀ ਪੰਜਾਬ ਵਾਇਰ)। ਪੰਜਾਬ ‘ਚ ਪੰਚਾਇਤਾਂ ਨੂੰ ਸਮੇਂ ਤੋਂ ਪਹਿਲਾਂ ਭੰਗ ਕਰਨ ਦੇ ਫੈਸਲੇ ‘ਤੇ ਪੰਜਾਬ ਸਰਕਾਰ ਨੇ ਯੂ-ਟਰਨ ਲੈ ਲਿਆ ਹੈ। ਇਸ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਹੁਣ ਇਹ ਫੈਸਲਾ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ 10 ਅਗਸਤ ਨੂੰ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਮਿੱਥੇ ਸਮੇਂ ਤੋਂ ਪਹਿਲਾਂ ਪੰਚਾਇਤਾਂ ਭੰਗ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਜੀਤ ਸਿੰਘ ਤਲਵੰਡੀ ਨੇ ਜਨਹਿੱਤ ਪਟੀਸ਼ਨ ਦਾਇਰ ਕਰਕੇ ਇਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ।

FacebookTwitterEmailWhatsAppTelegramShare
Exit mobile version