ਭਾਜਪਾ ਆਗੂ ਮਨਪ੍ਰੀਤ ਬਾਦਲ ਖਿਲਾਫ਼ ਲੁੱਕ ਆਉਟ ਸਰਕੂਲਰ ਜਾਰੀ

Manpreet Badal

ਚੰਡੀਗੜ੍ਹ, 26 ਸਤੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਮਨਪ੍ਰੀਤ ਬਾਦਲ ਖਿਲਾਫ ਲੁੱਕਆਊਟ ਸਰਕੂਲਰ (LOC) ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਾਰੇ ਹਵਾਈ ਅੱਡਿਆਂ ‘ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਵਿਦੇਸ਼ ਭੱਜ ਸਕਦਾ ਹੈ।

ਦੱਸ ਦਈਏ ਕਿ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ‘ਤੇ ਅੱਜ ਸੁਣਵਾਈ ਹੋਵੇਗੀ। ਬਠਿੰਡਾ ਦੀ ਸੈਸ਼ਨ ਅਦਾਲਤ ਵਿੱਚ ਇਸ ਸਬੰਧੀ ਬਹਿਸ ਹੋਵੇਗੀ। ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਮਨਪ੍ਰੀਤ ਤੋਂ ਇਲਾਵਾ 5 ਹੋਰ ਮੁਲਜ਼ਮ ਨਾਮਜ਼ਦ ਕੀਤੇ ਗਏ ਸਨ। ਮਨਪ੍ਰੀਤ ਬਾਦਲ ਨੇ ਗ੍ਰਿਫਤਾਰੀ ਤੋਂ ਬਚਣ ਲਈ ਚਾਰ ਦਿਨ ਪਹਿਲਾਂ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।

ਜਿਸ ਤੋਂ ਬਾਅਦ ਮਨਪ੍ਰੀਤ ਬਾਦਲ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ। ਮਨਪ੍ਰੀਤ ਬਾਦਲ ਦੀ ਭਾਲ ਵਿੱਚ ਵਿਜੀਲੈਂਸ ਬਿਊਰੋ ਨੇ ਬੀਤੇ ਕੱਲ੍ਹ ਮੁਕਤਸਰ ਦੇ ਪਿੰਡ ਬਾਦਲ ਵਿੱਚ ਉਨ੍ਹਾਂ ਦੇ ਘਰ ਵੀ ਛਾਪਾ ਮਾਰਿਆ ਸੀ। ਹਾਲਾਂਕਿ ਮਨਪ੍ਰੀਤ ਬਾਦਲ ਉੱਥੇ ਨਹੀਂ ਮਿਲੇ। ਹੁਣ ਸਾਰਿਆਂ ਦੀਆਂ ਨਜ਼ਰਾਂ ਅੱਜ ਅਦਾਲਤ ‘ਚ ਹੋਣ ਵਾਲੀ ਸੁਣਵਾਈ ‘ਤੇ ਟਿਕੀਆਂ ਹੋਈਆਂ ਹਨ। ਜੇਕਰ ਜ਼ਮਾਨਤ ਨਾ ਮਿਲੀ ਤਾਂ ਮਨਪ੍ਰੀਤ ਬਾਦਲ ਨੂੰ ਜਲਦ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

FacebookTwitterEmailWhatsAppTelegramShare
Exit mobile version