13 ਅਕਤੂਬਰ ਨੂੰ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵਿਖੇ ਬੈਂਕਿੰਗ ਸੈਕਟਰ ਦੀਆਂ ਅਸਾਮੀਆਂ ਦੀ ਹੋਵੇਗੀ ਇੰਟਰਵਿਊ

ਗੁਰਦਾਸਪੁਰ, 12 ਅਕਤੂਬਰ 2023 (ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਤੀ 13 ਅਕਤੂਬਰ 2023 ਦਿਨ ਸ਼ੁਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਐਕਸੀਸ ਬੈਂਕ, ਐੱਲ.ਆਈ.ਸੀ, ਐੱਸ.ਐੱਮ.ਐੱਫ.ਜੀ ਪ੍ਰਾਈਵੇਟ ਲਿਮਟਿਡ ਫੋਨ ਪੇਅ ਅਤੇ ਸ਼੍ਰੀਰਾਮ ਫਾਈਨਾਂਸ ਗੁਰਦਾਸਪੁਰ ਵਲੋਂ ਬ੍ਰਾਂਚ ਮੈਨੇਜਰ, ਮਾਰਕਟਿੰਗ, ਰਿਲੈਸ਼ਨਸ਼ਿਪ ਮੈਨੇਜਰ ਅਤੇ ਪਾਰਟ ਟਾਈਮ ਕੰਮ ਕਰਨ ਦੀ ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਇਹਨਾਂ ਵੱਖ-ਵੱਖ ਅਸਾਮੀਆਂ ਲਈ ਯੋਗਤਾ 10ਵੀਂ, 12ਵੀਂ ਪਾਸ, ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ ਅਤੇ ਇੰਟਰਵਿਊ ਦੇਣ ਲਈ ਉਮਰ ਦੀ ਹੱਦ 21-37 ਸਾਲ ਹੈ। ਪ੍ਰਾਰਥੀਆਂ ਨੂੰ ਵੱਖ-ਵੱਖ ਕੰਪਨੀਆਂ ਵਲੋਂ ਯੋਗਤਾ ਅਨੁਸਾਰ 12000 ਤੋਂ 18000 ਤੱਕ ਸੈਲਰੀ ਦਾ ਪੈਕਜ ਦਿੱਤਾ ਜਾਵੇਗਾ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਕਿਹਾ ਕਿ ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਮਿਤੀ 13.10.2023 ਨੂੰ ਦਿਨ ਸ਼ੁਕਰਵਾਰ ਵਾਲੇ ਦਿਨ ਆਪਣੇ ਅਸਲ ਦਸਤਾਵੇਜ ਦੀਆਂ ਕਾਪੀਆਂ, ਰੀਜੂਮ (ਸੀ.ਵੀ) ਅਤੇ 2 ਫੋਟੋਆਂ ਸਮੇਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰਬਰ-217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:30 ਵਜੇ ਤੱਕ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਦੇ ਹੈਲਪਲਾਈਨ ਨੰਬਰ 94787-27217 ’ਤੇ ਸਪੰਰਕ ਕੀਤਾ ਜਾ ਸਕਦਾ ਹੈ।

FacebookTwitterEmailWhatsAppTelegramShare
Exit mobile version