ਮੁੱਖ ਮੰਤਰੀ ਨੇ ਜਵਾਨ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 13 ਅਕਤੂਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 19 ਸਾਲਾ ਫੌਜੀ ਜਵਾਨ ਅੰਮ੍ਰਿਤਪਾਲ ਸਿੰਘ ਦੀ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਨਾਲ ਸਬੰਧਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਖ਼ਾਸ ਤੌਰ ਉਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ।

ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਨੇ ਆਪਣੀ ਡਿਊਟੀ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦਾ ਬਲੀਦਾਨ ਹਮੇਸ਼ਾ ਨੌਜਵਾਨਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਪੀੜਤ ਪਰਿਵਾਰ ਨੂੰ ਵਿੱਤੀ ਇਮਦਾਦ ਦਿੱਤੀ ਜਾਵੇਗੀ।

FacebookTwitterEmailWhatsAppTelegramShare
Exit mobile version