ਵਧੀਕ ਜ਼ਿਲਾ ਮੈਜਿਸਟਰੇਟ ਨੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਸ਼ਾਮ 6:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 19 ਅਕਤੂਬਰ 2023 (ਦੀ ਪੰਜਾਬ ਵਾਇਰ ) । ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਸ਼ਾਮ 6:00 ਵਜੇ ਤੋਂ ਅੱਧੇ ਦਿਨ ਦੁਪਹਿਰ 12:00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾ ਦਿੱਤੀ ਹੈ।

ਇਸਦੇ ਨਾਲ ਹੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਝੋਨੇ ਦੀ ਕਟਾਈ ਸਿਰਫ ਦੁਪਹਿਰ 12:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਕਰਨ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਜਦੋਂ ਕੰਬਾਇਨਾਂ ਝੋਨੇ ਦੀ 24 ਘੰਟੇ ਕੰਮ ਕਰਦੀਆਂ ਹਨ ਤਾਂ ਰਾਤ ਵੇਲੇ ਤਰੇਲ ਪੈਣ ਕਾਰਨ ਝੋਨਾ ਗਿੱਲਾ ਕੱਟਿਆ ਜਾਂਦਾ ਹੈ ਜਿਸ ਦਾ ਉਸਦੀ ਕੁਆਲਟੀ ਉੱਪਰ ਮਾੜਾ ਅਸਰ ਪੈਂਦਾ ਹੈ। ਹਰਾ ਤੇ ਗਿੱਲਾ ਝੋਨਾ ਸੁੱਕਣ `ਤੇ ਕਾਲਾ ਪੈ ਜਾਂਦਾ ਹੈ ਜਿਸ ਨਾਲ ਝੋਨੇ ਦੀ ਕੁਆਲਟੀ ਘੱਟ ਜਾਂਦੀ ਹੈ। ਖਰੀਦ ਏਜੰਸੀਆਂ ਵੀ ਘਟੀਆ ਕੁਆਲਟੀ ਵਾਲੇ ਝੋਨੇ ਦੀ ਖਰੀਦ ਨਹੀਂ ਕਰ ਪਾਉਂਦੀਆਂ ਜਿਸ ਕਾਰਨ ਦੇਸ਼ ਦੇ ਉਤਪਾਦਨ ਉੱਪਰ ਮਾੜਾ ਅਸਰ ਪੈਂਦਾ ਹੈ।

ਇਸ ਸਭ ਨੂੰ ਦੇਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ ਨੇ ਜ਼ਿਲਾ ਗੁਰਦਾਸਪੁਰ ਦੀ ਹੱਦ ਅੰਦਰ ਸ਼ਾਮ 6:00 ਵਜੇ ਤੋਂ ਅੱਧੇ ਦਿਨ ਦੁਪਹਿਰ 12:00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾ ਦਿੱਤੀ ਹੈ। ਪਾਬੰਦੀ ਦੇ ਹੁਕਮ 19 ਅਕਤੂਬਰ 2023 ਤੋਂ 31 ਅਕਤੂਬਰ 2023 ਤੱਕ ਲਾਗੂ ਰਹਿਣਗੇ।

FacebookTwitterEmailWhatsAppTelegramShare
Exit mobile version