ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਦੋ ਕਿਸਾਨਾਂ ਖਿਲਾਫ ਮਾਮਲਾ ਦਰਜ

stubble burning

ਗੁਰਦਾਸਪੁਰ, 5 ਨਵੰਬਰ 2023 (ਦੀ ਪੰਜਾਬ ਵਾਇਰ)। ਪਿੰਡ ਭੰਡਾਲ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਦੋ ਕਿਸਾਨਾ ਤੇ ਥਾਣਾ ਘੁਮਾਣ ਕਲਾਂ ਦੀ ਪੁਲੀਸ ਵੱਲੋਂ ਕੇਸ ਦਰਜ ਕਰ ਲਿਆ ਹੈ। ਫਿਲਹਾਲ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

ਖੇਤੀਬਾੜੀ ਦਫ਼ਤਰ ਕਲਾਨੌਰ ਦੀ ਅਧਿਕਾਰੀ ਸੋਨਲ ਮਹਾਜਨ ਨੇ ਦੱਸਿਆ ਕਿ ਕਿਸਾਨ ਜਸਵਿੰਦਰ ਸਿੰਘ ਅਤੇ ਪਲਵਿੰਦਰਜੀਤ ਸਿੰਘ ਵਾਸੀ ਭੰਡਾਲ ਨੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਦਿੱਤੀ ਸੀ। ਅਜਿਹਾ ਕਰਕੇ ਦੋਸ਼ੀਆਂ ਨੇ ਡੀਸੀ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਏਐਸਆਈ ਰਾਜਵੀਰ ਸਿੰਘ ਨੇ ਦੱਸਿਆ ਕਿ ਦੋਵਾਂ ਖ਼ਿਲਾਫ਼ ਧਾਰਾ 188 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

FacebookTwitterEmailWhatsAppTelegramShare
Exit mobile version