ਗੁਰੂਦਆਰਿਆਂ ਨੂੰ ਨਾਸੂਰ ਦੱਸਣ ਵਾਲੇ ਭਾਜਪਾ ਆਗੂ ਸੰਦੀਪ ਦਾਯਮਾ ਨੂੰ ਭਾਜਪਾ ਨੇ ਪਾਰਟੀ ਤੋਂ ਕੱਢਿਆ

ਰਾਜਸਥਾਨ. 5 ਨਵੰਬਰ 2023 (ਦੀ ਪੰਜਾਬ ਵਾਇਰ) ਗੁਰਦੁਆਰਿਆਂ ਨੂੰ ਨਾਸੂਰ ਕਹਿ ਕੇ ਆਪਤਿਜਨਕ ਟਿਪੱਨੀ ਕਰਨ ਵਾਲੇ ਭਾਜਪਾ ਆਗੂ ਸੰਦੀਪ ਦਾਯਮਾ ਨੂੰ ਭਾਜਪਾ ਨੇ ਕੱਢ ਦਿੱਤਾ ਹੈ।ਦਾਯਮਾ ਨੇ ਇਹ ਭਾਸ਼ਣ ਰਾਜਸਥਾਨ ਦੇ ਅਲਵਰ ਵਿੱਚ ਇੱਕ ਰੈਲੀ ਦੌਰਾਨ ਦਿੱਤਾ ਸੀ। ਜਿਸ ਤੋਂ ਬਾਅਦ ਪੰਜਾਬ ਭਾਜਪਾ ਵੱਲੋਂ ਕਾਰਵਾਈ ਲਈ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ।

ਭਾਜਪਾ ਨੇ ਕਿਹਾ- ਭਾਜਪਾ ਹਮੇਸ਼ਾ ਪੰਜਾਬੀਆਂ ਅਤੇ ਖਾਸ ਕਰਕੇ ਸਿੱਖ ਭਾਈਚਾਰੇ ਦੇ ਨਾਲ ਖੜੀ ਹੈ ਅਤੇ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਰਾਜਸਥਾਨ ਭਾਜਪਾ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਪੱਤਰ ਜਾਰੀ ਕਰਕੇ ਕਾਰਵਾਈ ਦੀ ਜਾਣਕਾਰੀ ਦਿੱਤੀ ਹੈ। ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਨੇ ਦਿੱਲੀ ਸਥਿਤ ਪਾਰਟੀ ਹਾਈਕਮਾਂਡ ਤੋਂ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਸੀ। ਚੰਡੀਗੜ੍ਹ ਪੁਲੀਸ ਸਟੇਸ਼ਨ ਸੈਕਟਰ 39 (ਪੰਜਾਬ ਭਾਜਪਾ ਦਫ਼ਤਰ ਖੇਤਰ) ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤ ਵਿੱਚ ਸੰਦੀਪ ਦਾਯਮਾ ਦੇ ਭਾਸ਼ਣ ਦਾ ਜ਼ਿਕਰ ਕੀਤਾ ਗਿਆ ਸੀ।

ਐਸਜੀਪੀਸੀ ਨੇ ਵੀ ਕਰਵਾਇਆ ਸੀ ਰੋਸ਼ ਦਰਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਭਾਜਪਾ ਆਗੂ ਦੇ ਭਾਸ਼ਣ ਤੋਂ ਬਾਅਦ ਰੋਸ ਪ੍ਰਗਟ ਕਰਦੇ ਹੋਏ ਸਨਾਤਨ ਧਰਮ ਲਈ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਵੀ ਯਾਦ ਕਰਵਾਇਆ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਭਾਜਪਾ ਦਾ ਵਿਰੋਧ ਕੀਤਾ। ਵਧਦੇ ਵਿਵਾਦ ਨੂੰ ਦੇਖਦਿਆਂ ਭਾਜਪਾ ਦੇ ਸਿੱਖ ਆਗੂਆਂ ਨੇ ਸੰਦੀਪ ਦਾਯਮਾ ਨੂੰ ਵੀ ਇਸ ਲਈ ਮੁਆਫੀ ਮੰਗਣ ਲਈ ਕਿਹਾ ਸੀ। ਸਿੱਖ ਕੌਮ ਤੋਂ ਮੁਆਫੀ ਮੰਗੀ ਵਧਦੇ ਵਿਰੋਧ ਨੂੰ ਦੇਖਦਿਆਂ ਦਿਆਮਾ ਨੇ ਇੱਕ ਵੀਡੀਓ ਜਾਰੀ ਕਰਕੇ ਸਿੱਖ ਕੌਮ ਤੋਂ ਅਜਿਹੀ ਟਿੱਪਣੀ ਲਈ ਮੁਆਫੀ ਮੰਗੀ ਸੀ।

ਸ਼੍ਰੋਮਣੀ ਕਮੇਟੀ ਨੂੰ ਭੇਜੀ ਮੁਆਫੀਨਾਮੇ ਦੀ ਵੀਡੀਓ ਵਿੱਚ ਦਿਆਮਾ ਨੇ ਕਿਹਾ ਕਿ ਉਹ ਵੀ ਨਹੀਂ ਜਾਣਦੇ ਕਿ ਗੁਰਦੁਆਰਿਆਂ ਪ੍ਰਤੀ ਇਹ ਸ਼ਬਦ ਉਨ੍ਹਾਂ ਦੇ ਮੂੰਹੋਂ ਕਿਵੇਂ ਨਿਕਲੇ। ਉਹ ਮਸਜਿਦਾਂ ਅਤੇ ਮਦਰੱਸਿਆਂ ਦੀ ਗੱਲ ਕਰ ਰਿਹਾ ਸੀ। ਉਹ ਇਸ ਲਈ ਮੁਆਫੀ ਮੰਗਦਾ ਹੈ। ਸਨਾਤਨ ਧਰਮ ਲਈ ਹਮੇਸ਼ਾ ਕੁਰਬਾਨੀਆਂ ਕਰਨ ਵਾਲੇ ਸਿੱਖ ਉਨ੍ਹਾਂ ਬਾਰੇ ਅਜਿਹਾ ਸੋਚ ਵੀ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਮੈਂ ਇਸ ਗਲਤੀ ਲਈ ਗੁਰਦੁਆਰੇ ਜਾ ਕੇ ਪਛਤਾਵਾਗਾ।

FacebookTwitterEmailWhatsAppTelegramShare
Exit mobile version