ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ 21 ਨਵੰਬਰ ਨੂੰ ਉੱਪ ਮੰਡਲ ਬਟਾਲਾ ਵਿੱਚ ਲੋਕਲ ਛੁੱਟੀ ਘੋਸ਼ਿਤ

ਗੁਰਦਾਸਪੁਰ, 14 ਨਵੰਬਰ 2023 (ਦੀ ਪੰਜਾਬ ਵਾਇਰ ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ ਮਿਤੀ 21 ਨਵੰਬਰ 2023 ਨੂੰ ਉੱਪ ਮੰਡਲ ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਹੈ। ਲੋਕਲ ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

Exit mobile version