ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਵੱਡੀ ਮੁਹਿੰਮ, ਸਾਈਕਲ ਰੈਲੀ ਦਾ ਉਦਘਾਟਨ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 15 ਨਵੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਇੱਕ ਵੱਡੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਸੰਬੰਧੀ ਇਕ ਸਾਈਕਲ ਰੈਲੀ ਕੱਢੀ ਜਾਵੇਗੀ ਜਿਸ ਦਾ ਉਦਘਾਟਨ ਮੁੱਖਮੰਤਰੀ ਭਗਵੰਤ ਮਾਨ ਕਰਨਗੇ। ਇਸ ਤੋਂ ਬਾਅਦ ਲੁਧਿਆਣਾ ਵਿੱਚ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਹੋਵੇਗੀ। ਇਹ ਕਿਹਾ ਜਾ ਰਿਹਾ ਹੈ ਕਿ ਇਹ ਭਾਰਤ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਹੋਵੇਗੀ। ਜਿਸ ਲਈ ਪੰਜ ਵੱਖ- ਵੱਖ ਥਾਵਾਂ ‘ਤੇ ਸਟੈਂਡ ਬਣਾਏ ਜਾਣਗੇ। ਸਟੈਂਡ ਦਾ ਨਾਮ, ਭਗਤ ਸਿੰਘ, ਸੁਖਦੇਵ, ਰਾਜਗੁਰੂ, ਕਰਤਾਰ ਸਿੰਘ ਸਰਾਭਾ ਅਤੇ ਊਧਮ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ। ਸ਼ੁੱਕਰਵਾਰ 16 ਨਵੰਬਰ ਨੂੰ ਲੁਧਿਆਣਾ ਵਿੱਚ ਇਹ ਸਾਈਕਲ ਰੈਲੀ ਹੋਵੇਗੀ ਜਿਸ ਵਿੱਚ 20000 ਦੇ ਕਰੀਬ ਲੋਕ ਹਿੱਸਾ ਲੈਣਗੇ।

Exit mobile version