ਭਾਰਤ-ਆਸਟਰੇਲੀਆ ਵਿਚਕਾਰ ਹੋਵੇਗਾ ਫਾਈਨਲ ਮੈਚ
ਖਿਡਾਰੀਆਂ, ਨੌਜਵਾਨਾਂ ਅਤੇ ਲੋਕਾਂ ਨੂੰ ਮੈਚ ਦੇਖਣ ਦਾ ਦਿੱਤਾ ਨਿੱਘਾ ਸੱਦਾ
ਬਟਾਲਾ, 18 ਨਵੰਬਰ 2023 (ਦੀ ਪੰਜਾਬ ਵਾਇਰ )। ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਕੱਲ 19 ਨਵੰਬਰ ਨੂੰ ਵਰਲਡ ਕੱਪ ਦਾ ਫਾਈਨਲ ਮੈਚ ਭਾਰਤ ਅਤੇ ਆਸਟਰੇਲੀਆ ਵਿਚਕਾਰ ਖੇਡਿਆ ਜਾ ਰਿਹਾ ਹੈ, ਜਿਸ ਸਬੰਧੀ ਚਿੱਟੀ ਗਰਾਊਂਡ ਦੇ ਸਾਹਮਣੇ ਇੰਪਰੂਵਮੈਂਟ ਟਰੱਸਟ ਦੀ ਮਾਰਕਿਟ ਵਿੱਚ ਵੱਡੀ ਸਕਰੀਨ ਲਗਾ ਕੇ ਮੈਚ ਲਾਈਵ ਦਿਖਾਇਆ ਜਾਵੇਗਾ। ਇਸ ਮੌਕੇ ਖਿਡਾਰੀਆਂ, ਨੌਜਵਾਨਾਂ ਅਤੇ ਸ਼ਹਿਰ ਵਾਸੀਆਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਫਲ ਉਪਰਾਲੇ ਲਗਾਤਾਰ ਜਾਰੀ ਹਨ, ਜਿਸ ਤਹਿਤ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਵੱਡੀ ਸਕਰੀਨ ਉੱਪਰ ਵਿਸ਼ਵ ਕੱਪ ਦਾ ਫਾਈਨਲ ਮੈਚ ਕੱਲ 19 ਨਵੰਬਰ ਨੂੰ ਦੁਪਹਿਰ 2 ਵਜੇ ਤੋਂ ਸ਼ੁਰੂ ਹੋ ਕੇ ਰਾਤ 10:30 ਤੱਕ ਮੈਚ ਦੇ ਖ਼ਤਮ ਹੋਣ ਤੱਕ ਲਾਈਵ ਚੱਲੇਗਾ। ਉਨ੍ਹਾਂ ਸਮੂਹ ਖਿਡਾਰੀਆਂ, ਨੌਜਵਾਨਾਂ ਅਤੇ ਲੋਕਾਂ ਨੂੰ ਨਿੱਘਾ ਸੱਦਾ ਦਿੱਤਾ ਹੈ ਕਿ ਚਿੱਟੀ ਗਰਾਊਂਡ ਬਟਾਲਾ ਦੇ ਸਾਹਮਣੇ ਵੱਡੀ ਸਕਰੀਨ ਤੇ ਭਾਰਤ-ਆਸਟਰੇਲੀਆ ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਮੈਚ ਦਾ ਲੁਤਫ਼ ਲੈਣ।