ਮੁੱਖ ਮੰਤਰੀ ਮਾਨ ਨੇ ਦਿੱਤਾ ਕਿਸਾਨਾਂ ਨੂੰ ਵੱਡਾ ਤੋਹਫ਼ਾ, ਪੰਜਾਬ ਅੰਦਰ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਹੋਇਆ ਵੱਧ

ਚੰਡੀਗੜ੍ਹ, 1 ਦਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੰਬਰ ਦੇ ਪਹਿਲ੍ਹੇ ਦਿਨ ਹੀ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ ਗੰਨੇ ਦੇ ਭਾਅ ‘ਚ ਵਾਧਾ ਕੀਤਾ ਗਿਆ ਹੈ। ਸਰਕਾਰ ਵੱਲੋਂ ਗੰਨੇ ਦੀ ਕੀਮਤ 11 ਰੁਪਏ ਵਧਾਈ ਗਈ ਹੈ।

ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਪੰਜਾਬ ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ…”

ਅਸਲ ‘ਚ ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਸੀ ਅਤੇ ਉਸ ਮਗਰੋਂ ਗੰਨਾ ਮਿੱਲ ਮਾਲਕਾਂ ਨਾਲ ਗੰਨੇ ਦੇ ਭਾਅ ਵਿਚ ਵਾਧੇ ਦਾ ਮਾਮਲਾ ਵਿਚਾਰਿਆ ਸੀ। ਜਿਸ ‘ਚ ਮਾਨ ਸਰਕਾਰ ਨੇ ਗੰਨੇ ਦੇ ਰੇਟ ‘ਚ ਵਾਧਾ ਕਰਨ ਦਾ ਵਾਅਦਾ ਕੀਤਾ ਸੀ।

FacebookTwitterEmailWhatsAppTelegramShare
Exit mobile version