ਬਠਿੰਡਾ ਨੂੰ ਵੱਡੀ ਸੌਗਾਤ ਦੇਣ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ, ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਕਰਨਗੇਂ ਵੱਡੀ ਰੈਲੀ ਨੂੰ ਸੰਬੋਧਨ

ਬਠਿੰਡਾ, 17 ਦਿਸੰਬਰ 2023 (ਦੀ ਪੰਜਾਬ ਵਾਇਰ)। ਬਠਿੰਡਾ ਵਿੱਚ ਅੱਜ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ ਹੋਣ ਜਾ ਰਹੀ ਹੈ। ਆਪ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਰੈਲੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਨੂੰ ਵੱਡੀ ਸੌਗ਼ਾਤ ਦੇ ਨਾਲ-ਨਾਲ ਮਾਲਵੇ ਲਈ ਕਈ ਵੱਡੇ ਐਲਾਨ ਵੀ ਕਰਨਗੇ। ਇਸ ਵਿਕਾਸ ਕ੍ਰਾਂਤੀ ਰੈਲੀ ਨੂੰ ਮੁੱਖ ਮੰਤਰੀ ਦੁਪਹਿਰ 1:30 ਵਜੇ ਸੰਬੋਧਨ ਕਰਨਗੇ। ਦੱਸ ਦੇਈਏ ਕਿ 1125 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋਵੇਗੀ। 

FacebookTwitterEmailWhatsAppTelegramShare
Exit mobile version