ਮੁਲਾਜ਼ਮਾਂ ਦੇ DA ਵਿੱਚ ਹੋਇਆ 4 ਫੀਸਦੀ ਦਾ ਵਾਧਾ, 1 ਦਿਸੰਬਰ ਤੋਂ ਲਾਗੂ ਮੰਨਿਆ ਜਾਵੇਗਾ

ਮੁਲਾਜ਼ਮ ਯੂਨੀਅਨ ਦੀ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਖਤਮ

ਚੰਡੀਗੜ੍ਹ, 17 ਦਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਖਤਮ ਹੋ ਗਈ। ਇਹ ਮੀਟਿੰਗ ਪੰਜਾਬ ਭਵਨ ਵਿਖੇ ਹੋਈ। ਇਸ ਸਬੰਧੀ ਮੁੱਖ ਮੰਤਰੀ  ਭਗਵੰਤ ਮਾਨ ਨੇ ਖੁਦ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ਉਹਨਾਂ ਦੇ ਮਸਲਿਆਂ ‘ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ । ਮੁੱਖ ਮੰਤਰੀ ਨੇ ਕਿਹਾ ਇੱਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ, DA ‘ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਵਰਨਣਯੋਗ ਹੈ ਕਿ ਕਿ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੇ ਸੱਦੇ ਉਤੇ ਮੁਲਾਜ਼ਮ 5 ਨਵੰਬਰ ਤੋਂ ਲਗਾਤਾਰ ਕਲਮਛੋੜ ਹੜਤਾਲ ਉਤੇ ਚਲ ਰਹੀ ਹੈ। ਇਸ ਸੰਘਰਸ਼ ਦੌਰਾਨ ਕੈਬਨਿਟ ਮੰਤਰੀ ਦੀ ਸਬ ਕਮੇਟੀ ਨਾਲ ਵੀ ਯੂਨੀਅਨ ਦੀ ਮੀਟਿੰਗ ਹੋਈ ਸੀ, ਪਰ ਇਸ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲ ਸਕਿਆ ਸੀ। ਇਸ ਤੋਂ ਬਾਅਦ ਮੁਲਾਜ਼ਮਾਂ ਦਾ ਸੰਘਰਸ਼ ਲਗਾਤਾਰ ਜਾਰੀ ਰੱਖਿਆ। ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਦਾ ਸੱਦ ਮਿਲਣ ਤੋਂ ਬਾਅਦ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਸੀ।

Exit mobile version