ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕੋਟਲਾ ਹਵੇਲੀਆਂ ਵਿਖੇ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਨ ਲਈ ਰੱਖਿਆ ਨੀਂਹ ਪੱਥਰ

ਬਟਾਲਾ, 20 ਦਸੰਬਰ 2023 ( ਦੀ ਪੰਜਾਬ ਵਾਇਰ )। ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਪਿੰਡ ਕੋਟਲਾ ਹਵੇਲੀਆਂ ਵਿਖੇ ਨਵੀਆਂ ਲਾਈਟਾਂ ਅਤੇ ਗਲੀਆਂ-ਨਾਲੀਆਂ ਬਣਾਉਣ ਦੇ ਵਿਕਾਸ ਕੰਮ ਸ਼ੁਰੂ ਕਰਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੋਜੂਦ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਬਟਾਲਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਅੰਦਰ ਵਿਕਾਸ ਕੰਮ ਪਹਿਲ ਦੇ ਆਧਾਰ ਤੇ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਪਿੰਡਾਂ ਅੰਦਰ ਲੋਕਾਂ ਦੀ ਸਮੱਸਿਆਵਾਂ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਪਿੰਡਾਂ ਅੰਦਰ  ਗੰਦੇ ਪਾਣੀ ਦੇ ਨਿਕਾਸੀ ਦੇ ਹੱਲ ਲਈ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਪਿੰਡਾਂ ਅੰਦਰ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਪਿੰਡਾਂ ਅੰਦਰ ਖੂਬਸੂਰਤ ਪਾਰਕ ਬਣਾਏ ਜਾ ਰਹੇ ਹਨ, ਸਟਰੀਟ ਲਾਈਟਸ ਤੇ ਸੀਸੀਟੀਵੀ ਲਗਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਸਫਲ ਯਤਨ ਕਰ ਰਹੀ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਹਰੇਕ ਖੇਤਰ ਵਿੱਚ ਚਹੁਪੱਖੀ ਵਿਕਾਸ ਕੰਮ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਰਿਕਾਰਡ ਵਿਕਾਸ ਕੰਮ ਕੀਤੇ ਹਨ ਅਤੇ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ।

FacebookTwitterEmailWhatsAppTelegramShare
Exit mobile version