ਪੰਚਾਇਤੀ ਜ਼ਮੀਨ ’ਚੋਂ ਮਿੱਟੀ ਕੱਢਣ ਦੇ ਦੋਸ਼ ਹੇਠ ਸਰਪੰਚ ਖ਼ਿਲਾਫ਼ ਕੇਸ ਦਰਜ

FIR

ਗੁਰਦਾਸਪੁਰ, 24 ਦਿਸੰਬਰ 2023 (ਦੀ ਪੰਜਾਬ ਵਾਇਰ)। ਥਾਣਾ ਤਿੱਬੜ ਦੀ ਪੁਲੀਸ ਨੇ ਪੰਚਾਇਤੀ ਜ਼ਮੀਨ ਵਿੱਚੋਂ ਮਿੱਟੀ ਕੱਢਣ ਦੇ ਦੋਸ਼ ਹੇਠ ਸਰਪੰਚ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਕੇਸ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਮੁਲਜ਼ਮ ਸਰਪੰਚ ਰਣਜੋਧ ਸਿੰਘ ਨੇ ਗ੍ਰਾਮ ਪੰਚਾਇਤ ਤਲਵੰਡੀ ਬੂਥਨਗੜ੍ਹ ਦੀ ਪੰਚਾਇਤੀ ਜ਼ਮੀਨ ਵਿੱਚੋਂ ਚਾਰ ਤੋਂ ਪੰਜ ਫੁੱਟ ਮਿੱਟੀ ਕੱਢ ਕੇ ਵੇਚ ਦਿੱਤੀ। ਇਸ ਨਾਲ ਪੰਚਾਇਤ ਦਾ ਕਰੀਬ 2,89,680 ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ। ਇਸ ਸਬੰਧੀ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

FacebookTwitterEmailWhatsAppTelegramShare
Exit mobile version