ਪੰਜਾਬ ਅੰਦਰ ਨੌਕਰੀਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ: ਮੁੱਖ ਮੰਤਰੀ ਭਗਵੰਤ ਮਾਨ ਅੱਜ 520 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 09 ਜਨਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਸੂਬੇ ਅੰਦਰ ਆਮ ਆਦਮੀ ਪਾਰਟੀ ਵੱਲੋਂ ਦਿੱਤੀ ਗਈ ਰੋਜਗਾਰ ਦੀ ਗਾਰੰਟੀ ਦੇ ਤਹਿਤ ਨੌਕਰੀਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਦੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ਰੋਜ਼ਗਾਰ ਤਹਿਤ ਸਹਿਕਾਰਤਾ ਵਿਭਾਗ ‘ਚ ਨਵ ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਚੰਡੀਗੜ੍ਹ ਦੇ ਟੈਗੋਰ ਥੀਏਟਰ ‘ਚ ਸਵੇਰੇ 11:30 ਵਜੇ ਹੋਵੇਗਾ।

Exit mobile version