ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦਾ ਚੋਣ ਵਿਭਾਗ ਵੱਲੋਂ ਕੀਤਾ ਗਿਆ ਵਿਸ਼ੇਸ਼ ਸਨਮਾਨ

ਗੁਰਦਾਸਪੁਰ, 25 ਜਨਵਰੀ 2024 (ਦੀ ਪੰਜਾਬ ਵਾਇਰ) । ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਚੋਣ ਵਿਭਾਗ ਦੇ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੂੰ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਨੇ ਇਹ ਸਨਮਾਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੋਣਾਂ ਦੇ ਕੰਮਾਂ ਦਾ ਪਾਰਦਰਸ਼ੀ ਅਤੇ ਸਮੇਂ ਸਿਰ ਨਿਪਟਾਰਾ ਕਰਕੇ ਰੀਪੋਰਟਾਂ/ਸੂਚਨਾਵਾਂ ਭੇਜਣ, ਵੋਟਰ ਸੂਚੀਆਂ ਦੀ ਸੁਧਾਈ, 18-19 ਸਾਲ ਦੇ ਨੌਜਵਾਨਾਂ ਦੀ ਵੋਟਾਂ ਬਣਾਉਣ ਅਤੇ ਵੋਟਰ ਜਾਗਰੂਕਤਾ (ਸਵੀਪ) ਮੁਹਿੰਮ ਨੂੰ ਕਾਰਗਰ ਢੰਗ ਨਾਲ ਚਲਾਉਣ ਲਈ ਵਧੀਆ ਦਿਸ਼ਾ ਨਿਰਦੇਸ਼ ਦੇ ਚਲਦੇ ਦਿੱਤਾ ਹੈ। ਤਹਿਸੀਲਦਾਰ ਚੋਣਾਂ ਸ. ਮਨਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਮੁੱਖ ਚੋਣ ਅਧਿਕਾਰੀ ਕਮ ਸਕੱਤਰ ਚੋਣਾਂ ਪੰਜਾਬ ਸੀਬਿਨ ਸੀ ਵੱਲੋਂ ਦਿੱਤਾ ਗਿਆ ਸਟੇਟ ਅਵਾਰਡ ਮਿਲਣ ਤੇ ਮੁਬਾਰਕਾਂ ਵੀ ਦਿੱਤਿਆ।

FacebookTwitterEmailWhatsAppTelegramShare
Exit mobile version