Close

Recent Posts

ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਅਣਅਧਿਕਾਰਤ ਕਾਲੋਨੀਆਂ ਇਸ ਦਫਤਰ ਪਾਸ ਅਪਲਾਈਡ ਹਨ, ਉਹ ਕੋਲੋਨਾਈਜਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਊਂਦੇ ਹੋਏ ਤੁਰੰਤ ਆਪਣੀਆਂ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ – ਵਧੀਕ ਡਿਪਟੀ ਕਮਿਸ਼ਨਰ

ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਅਣਅਧਿਕਾਰਤ ਕਾਲੋਨੀਆਂ ਇਸ ਦਫਤਰ ਪਾਸ ਅਪਲਾਈਡ ਹਨ, ਉਹ ਕੋਲੋਨਾਈਜਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਊਂਦੇ ਹੋਏ ਤੁਰੰਤ ਆਪਣੀਆਂ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ – ਵਧੀਕ ਡਿਪਟੀ ਕਮਿਸ਼ਨਰ

ਪੰਜਾਬ

ਐਸ.ਐਸ.ਐਸ. ਬੋਰਡ ਦੇ ਮੈਂਬਰਾਂ ਨੇ ਤਿੰਨ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ

ਐਸ.ਐਸ.ਐਸ. ਬੋਰਡ ਦੇ ਮੈਂਬਰਾਂ ਨੇ ਤਿੰਨ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ
  • PublishedFebruary 12, 2024

ਚੰਡੀਗੜ੍ਹ, 12 ਫਰਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਨਵ-ਨਿਯੁਕਤ ਮੈਂਬਰਾਂ ਨੇ ਅੱਜ ਮੁਹਾਲੀ ਵਿਖੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਸੰਭਾਲੇ।

ਨਵ-ਨਿਯੁਕਤ ਮੈਂਬਰਾਂ ਅਨਿਲ ਮਹਾਜਨ, ਨਰੇਸ਼ ਪਾਠਕ ਅਤੇ ਗੁੰਜਨ ਚੱਢਾ ਨੂੰ ਵਧਾਈ ਦਿੰਦਿਆਂ ਮੰਤਰੀਆਂ ਨੇ ਆਸ ਪ੍ਰਗਟਾਈ ਕਿ ਉਹ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਭਰਪੂਰ ਮੌਕੇ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਨਗੇ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਮੈਂਬਰਾਂ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਮੁੱਖ ਮੰਤਰੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਯਤਨ ਕਰਨਗੇ ਤਾਂ ਜੋ ਉਹ ਰੰਗਲਾ ਪੰਜਾਬ ਮਿਸ਼ਨ ‘ਚ ਆਪਣਾ ਭਰਪੂਰ ਯੋਗਦਾਨ ਪਾ ਸਕਣ।

Written By
The Punjab Wire