ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ ਜ਼ਿਲ੍ਹੇ `ਚ 17 ਤੇ 18 ਫਰਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਡਿਪਟੀ ਕਮਿਸ਼ਨਰ ਨੇ ਯੋਗ ਵੋਟਰਾਂ ਨੂੰ ਵੋਟ ਬਣਵਾਉਣ ਦੀ ਅਪੀਲ

ਗੁਰਦਾਸਪੁਰ, 16 ਫਰਵਰੀ 2024 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦਾ ਕੰਮ ਮਿਤੀ 29 ਫਰਵਰੀ, 2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਸਪੈਸ਼ਲ ਕੈਂਪ ਲਗਾ ਕੇ ਯੋਗ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਮਿਤੀ 17 ਅਤੇ 18 (ਸ਼ਨੀਵਾਰ ਅਤੇ ਐਤਵਾਰ) ਨੂੰ ਸਵੇਰੇ 10.00 ਵਜੇ ਤੋਂ ਸ਼ਾਮ 5.00 ਵਜੇ ਤੱਕ ਸਪੈਸ਼ਲ ਕੈਂਪ ਲਗਾਏ ਜਾਣਗੇ, ਜਿਸ ਵਿਚ ਪਟਵਾਰੀਆਂ ਅਤੇ ਬੀ.ਐਲ.ਓਜ਼. ਵੱਲੋਂ ਆਪਣੇ ਏਰੀਏ ਵਿਚ ਡੋਰ ਟੂ ਡੋਰ ਜਾ ਕੇ ਯੋਗ ਬਿਨੈਕਾਰਾਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਮਿਤੀ 24, 25 ਅਤੇ 29 ਫਰਵਰੀ 2024 ਨੂੰ ਵੀ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿੰਨਾ ਵਿਅਕਤੀਆਂ ਦੀਆਂ ਹਾਲੇ ਤੱਕ ਵੋਟਾਂ ਨਹੀਂ ਬਣੀਆਂ, ਉਹ ਸਪੈਸ਼ਲ ਕੈਂਪਾਂ ਦੌਰਾਨ ਫਾਰਮ ਭਰ ਕੇ ਆਪਣੀਆਂ ਵੋਟਾਂ ਜ਼ਰੂਰ ਬਣਵਾ ਲੈਣ। ਉਨ੍ਹਾਂ ਕਿਹਾ ਕਿ ਵੋਟਾਂ ਬਣਾਉਣ ਦੀ ਆਖ਼ਰੀ ਮਿਤੀ 29 ਫਰਵਰੀ, 2024 ਤੱਕ ਹੈ। ਉਨ੍ਹਾਂ ਕਿਹਾ ਕਿ ਵੋਟਾਂ ਬਣਾਉਣ ਸਬੰਧੀ ਕੋਈ ਵੀ ਜਾਣਕਾਰੀ ਲੈਣ ਜਾਂ ਮੁਸ਼ਕਲ ਆਉਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਹੈਲਪ ਲਾਈਨ ਨੰਬਰ 1800-180-1852 ਜਾਂ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

FacebookTwitterEmailWhatsAppTelegramShare
Exit mobile version