2 ਮਾਰਚ ਨੂੰ ਗੁਰਦਾਸਪੁਰ ਅੰਦਰ ਯੂਥ ਕਾਂਗਰਸ ਦੀ ਰੈਲੀ, ਪਾਹੜਾ ਨੇ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਗੁਰਦਾਸਪੁਰ, 29 ਫਰਵਰੀ 2024 (ਦੀ ਪੰਜਾਬ ਵਾਇਰ)।ਯੂਥ ਕਾਂਗਰਸ ਵੱਲੋਂ ਕਿਸਾਨੀ, ਭ੍ਰਿਸ਼ਟਾਚਾਰ, ਰੇਤ ਮਾਫੀਆ, ਨਸ਼ਿਆਂ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਗੁਰਦਾਸਪੁਰ ਅੰਦਰ 2 ਮਾਰਚ ਨੂੰ ਜਥੇਦਾਰ ਕਰਤਾਰ ਸਿੰਘ ਪਹਾੜਾ ਸਟੇਡੀਅਮ ਵਿਖੇ ਰੈਲੀ ਕੀਤੀ ਜਾ ਰਹੀ ਹੈ। ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਪਰੋਕਤ ਜਾਣਕਾਰੀ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਰੈਲੀ ਵਾਲੀ ਥਾਂ ਦਾ ਦੌਰਾ ਕਰਨ ਉਪਰੰਤ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਦਿੱਤੀ।

ਪਾਹੜਾ ਨੇ ਦੱਸਿਆ ਕਿ ਉਕਤ ਰੈਲੀ ‘ਚ ਯੂਥ ਕਾਂਗਰਸ ਦੇ ਰਾਸ਼ਟਰੀ ਅਤੇ ਪੰਜਾਬ ਪੱਧਰ ਦੇ ਕਈ ਵੱਡੇ ਆਗੂ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਜੋ ਮੋਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਹੋਏ ਵੱਡੇ ਭ੍ਰਿਸ਼ਟਾਚਾਰ, ਪੰਜਾਬ ਅੰਦਰ ਰੇਤ ਮਾਫੀਆ, ਨਸ਼ਿਆਂ ਅਤੇ ਹੋਰ ਮੁੱਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ । ਪਾਹੜਾ ਨੇ ਦੱਸਿਆ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਉਨ੍ਹਾਂ ਦੀ ਪੂਰੀ ਟੀਮ ਹਰ ਪਿੰਡ ਵਿੱਚ ਨੌਜਵਾਨਾਂ ਨਾਲ ਰਾਬਤਾ ਕਾਇਮ ਕਰ ਰਹੀ ਹੈ। ਰੈਲੀ ਨੂੰ ਲੈ ਕੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਕਤ ਰੈਲੀ ਇਤਿਹਾਸਕ ਸਾਬਤ ਹੋਵੇਗੀ।

Exit mobile version