ਨਵੀਂ ਦਿੱਲੀ, 4 ਮਾਰਚ 2024 (ਦੀ ਪੰਜਾਬ ਵਾਇਰ)। ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਵੇਗੀ। ਕੇਜਰੀਵਾਲ ਸਰਕਾਰ ਵਿੱਚ ਵਿੱਤ ਮੰਤਰੀ ਆਤਿਸ਼ੀ ਨੇ ਅੱਜ ਸੋਮਵਾਰ 4 ਮਾਰਚ ਨੂੰ ਬਜਟ ਪੇਸ਼ ਕਰਦੇ ਹੋਏ ਵਿਧਾਨ ਸਭਾ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਰਾਸ਼ੀ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ ਔਰਤਾਂ ਨੂੰ ਦੇਵੇਗੀ।
ਆਪ ਸਰਕਾਰ ਨੇ ਲਿਆ ਵੱਡਾ ਫੈਸਲਾ, ਔਰਤਾਂ ਨੂੰ ਹਰ ਮਹੀਨੇ ਮਿਲੇਗੀ 1000 ਰੁਪਏ ਦੀ ਸਨਮਾਨ ਰਾਸ਼ੀ
