ਖੱਟਰ ਦੀ ਹੋਈ ਛੁੱਟੀ: ਨਾਇਬ ਸਿੰਘ ਸੈਣੀ ਹੋਣਗੇਂ ਹਰਿਆਣਾ ਦੇ ਨਵੇਂ ਮੁੱਖ ਮੰਤਰੀ

ਚੰਡੀਗੜ੍ਹ, 12 ਮਾਰਚ 2024 (ਦੀ ਪੰਜਾਬ ਵਾਇਰ)। ਕੁਰੂਕਸ਼ੇਤਰ ਤੋਂ ਭਾਜਪਾ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਹੋਣਗੇ। ਮੰਗਲਵਾਰ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਅਸਤੀਫੇ ਤੋਂ ਬਾਅਦ ਉਨ੍ਹਾਂ ਨੂੰ ਵਿਧਾਇਕ ਦਲ ਦੀ ਬੈਠਕ ‘ਚ ਨੇਤਾ ਚੁਣ ਲਿਆ ਗਿਆ।

ਨਾਇਬ ਸਿੰਘ ਸੈਣੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਰਾਜ ਭਵਨ ਪੁੱਜੇ ਹਨ। ਉਹ ਸ਼ਾਮ 5 ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸੈਣੀ ਮਨੋਹਰ ਲਾਲ ਦੇ ਕਰੀਬੀ ਹਨ। ਉਨ੍ਹਾਂ ਨੂੰ 27 ਅਕਤੂਬਰ 2023 ਨੂੰ ਹੀ ਹਰਿਆਣਾ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ ਸੀ।

ਇਸ ਤੋਂ ਪਹਿਲਾਂ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦਾ ਗਠਜੋੜ ਟੁੱਟਣ ਤੋਂ ਬਾਅਦ ਮਨੋਹਰ ਲਾਲ ਨੇ ਮੰਗਲਵਾਰ ਸਵੇਰੇ 11.50 ਵਜੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਇਸ ਤੋਂ ਬਾਅਦ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ।

ਜੇਜੇਪੀ ਨੇ ਦਿੱਲੀ ਵਿੱਚ ਆਪਣੇ ਵਿਧਾਇਕਾਂ ਦੀ ਮੀਟਿੰਗ ਵੀ ਬੁਲਾਈ ਹੈ। ਇਹ ਮੀਟਿੰਗ ਸਾਬਕਾ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਦੇ ਘਰ ਚੱਲ ਰਹੀ ਹੈ। ਹਾਲਾਂਕਿ ਪਾਰਟੀ ਦੇ 10 ਵਿੱਚੋਂ 5 ਵਿਧਾਇਕ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਭਾਜਪਾ ਦੇ ਸੰਪਰਕ ਵਿੱਚ ਹਨ।

FacebookTwitterEmailWhatsAppTelegramShare
Exit mobile version