ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਸੀ-ਵਿਜ਼ਲ ਐਪ ਉੱਪਰ ਕੀਤੀ ਜਾ ਸਕਦੀ ਹੈ – ਜ਼ਿਲ੍ਹਾ ਚੋਣ ਅਧਿਕਾਰੀ

ਸੀ-ਵਿਜ਼ਲ ਐਪ ਲੋਕ ਸਭਾ ਚੋਣਾਂ 2024 ਦੇ ਐਲਾਨ ਹੋਣ ‘ਤੇ ਤੁਰੰਤ ਹੋ ਜਾਵੇਗੀ ਐਕਟੀਵੇਟ

ਗੁਰਦਾਸਪੁਰ, 12 ਮਾਰਚ 2024 (ਦੀ ਪੰਜਾਬ ਵਾਇਰ )। ਲੋਕ ਸਭਾ ਚੋਣਾਂ, 2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਸੀ-ਵਿਜ਼ਲ ਐਪ ਤਿਆਰ ਕੀਤੀ ਗਈ ਹੈ, ਜਿਸ ਰਾਹੀਂ ਲੋਕ ਸਭਾ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਬਾਰੇ ਫ਼ੋਟੋ/ਵੀਡੀਓ ਸਿੱਧੇ ਤੌਰ ਤੇ ਕਮਿਸ਼ਨ ਪਾਸ ਭੇਜਣ ਦੇ ਸਮਰੱਥ ਹੋਣਗੇ। ਸੀ-ਵਿਜ਼ਲ ਐਪ ਤੇ ਪ੍ਰਾਪਤ ਹੁੰਦੀ ਸ਼ਿਕਾਇਤ ਤੇ 100 ਮਿੰਟ ਦੇ ਅੰਦਰ-ਅੰਦਰ ਹੀ ਕਾਰਵਾਈ ਕੀਤੀ ਜਾਵੇਗੀ ਅਤੇ ਸਬੰਧਿਤ ਸ਼ਿਕਾਇਤਕਰਤਾ ਨੂੰ ਸੂਚਿਤ ਵੀ ਕੀਤਾ ਜਾਵੇਗਾ।

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਫ਼ੋਨ ਵਿਚ ਸੀ-ਵਿਜ਼ਲ ਐਪ ਡਾਊਨਲੋਡ ਕਰਨ ਅਤੇ ਕਿਸੇ ਵੀ ਤਰਾਂ ਦੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਇਸ ਐਪ ਰਾਹੀਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਐਪ ‘ਤੇ ਸ਼ਰਾਰਤੀ ਅਨਸਰਾਂ ਸਮੇਤ ਵੋਟਾਂ ਖ਼ਰੀਦਣ ਲਈ ਸ਼ਰਾਬ, ਨਸ਼ੇ ਤੇ ਪੈਸੇ ਵੰਡਣ ਵਾਲਿਆਂ ਦੀ ਸ਼ਿਕਾਇਤ ਵੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਵੋਟਰ ਹੈਲਪ ਲਾਈਨ ਨੰਬਰ 1950 ਉੱਤੇ ਵੀ ਸ਼ਿਕਾਇਤ ਜਾਂ ਵੋਟਾਂ ਸਬੰਧੀ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸੀ-ਵਿਜ਼ਲ ਐਪ ਲੋਕ ਸਭਾ ਚੋਣਾਂ 2024 ਦੇ ਐਲਾਨ ਹੋਣ ‘ਤੇ ਤੁਰੰਤ ਐਕਟੀਵੇਟ ਹੋ ਜਾਵੇਗੀ ।

FacebookTwitterEmailWhatsAppTelegramShare
Exit mobile version