ਸੰਸਦ ਮੈਂਬਰ ਕਿਰਨ ਖੇਰ ਨੇ ਦਲਿਤ ਭਾਈਚਾਰੇ ਦਾ ਕੀਤਾ ਅਪਮਾਨ:- ਡਾ ਸੰਨੀ ਆਹਲੂਵਾਲੀਆ

ਦਲਿਤ ਭਾਈਚਾਰੇ ਨਾਲ ਵਿਤਕਰੇ ਲਈ ਉਨਾਂ ਨੂੰ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ, ਉਨਾਂ ਦੀ ਸੋਚ ਨਿੰਦਣਯੋਗ -ਸੰਨੀ ਆਹਲੂਵਾਲੀਆ

ਮੇਅਰ ਕੁਲਦੀਪ ਕੁਮਾਰ ਦੇ ਭਾਸ਼ਣ ਤੋਂ ਬਾਅਦ ਮਾਈਕ ਨੂੰ ਸੈਨੀਟਾਈਜ਼ ਕਰਨ ਲਈ ਕਹਿਣਾ ਦੁਖਦਾਇਕ

 ਚੰਡੀਗੜ੍ਹ, 13 ਮਾਰਚ 2024 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ਸੰਸਦ ਮੈਂਬਰ ਕਿਰਨ ਖੇਰ ਦੇ ਚੰਡੀਗੜ੍ਹ ਦੇ ਦਲਿਤ ਮੇਅਰ ਕੁਲਦੀਪ ਕੁਮਾਰ ਪ੍ਰਤੀ ਵਤੀਰੇ ਦੀ ਸਖ਼ਤ ਆਲੋਚਨਾ ਕੀਤੀ ਹੈ।  ‘ਆਪ’ ਨੇ ਕਿਹਾ ਕਿ ਸਾਂਸਦ ਨੇ ਸਾਡੇ ਮੇਅਰ ਅਤੇ ਦਲਿਤ ਭਾਈਚਾਰੇ ਨਾਲ ਵਿਤਕਰਾ ਕੀਤਾ।

 ‘ਆਪ’ ਚੰਡੀਗੜ੍ਹ ਦੇ ਸਹਿ-ਇੰਚਾਰਜ ਡਾਕਟਰ ਸੰਨੀ ਆਹਲੂਵਾਲੀਆ ਨੇ ਬੁੱਧਵਾਰ ਨੂੰ ਪਾਰਟੀ ਤੋਂ ਜਾਰੀ ਇਕ ਬਿਆਨ ‘ਚ ਕਿਹਾ ਕਿ ਮੰਗਲਵਾਰ ਨੂੰ ਗਵਰਨਰ ਹਾਊਸ ‘ਚ ਇਕ ਪ੍ਰੋਗਰਾਮ ‘ਚ ਸੰਸਦ ਮੈਂਬਰ ਕਿਰਨ ਖੇਰ ਨੇ ਸਾਡੇ ਮੇਅਰ ਦੇ ਭਾਸ਼ਣ ਤੋਂ ਬਾਅਦ ਮਾਈਕ ਨੂੰ ਸੈਨੀਟਾਈਜ਼ ਕਰਨ ਲਈ ਕਿਹਾ।  ਭਾਜਪਾ ਅਤੇ ਇਸ ਦੇ ਆਗੂ ਹਮੇਸ਼ਾ ਹੀ ਦਲਿਤ ਵਿਰੋਧੀ ਰਹੇ ਹਨ ਅਤੇ ਚੁਣੇ ਹੋਏ ਨੁਮਾਇੰਦੇ ਪ੍ਰਤੀ ਅਜਿਹਾ ਵਿਤਕਰਾ ਉਨ੍ਹਾਂ ਦੀ ਵਿਚਾਰਧਾਰਾ ਨੂੰ ਉਜਾਗਰ ਕਰਦਾ ਹੈ।

 ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਚੰਡੀਗੜ੍ਹ ਦੇ ਪਹਿਲੇ ਨਾਗਰਿਕ ਦਾ ਅਪਮਾਨ ਹੀ ਨਹੀਂ ਕੀਤਾ ਸਗੋਂ ਦਲਿਤ ਭਾਈਚਾਰੇ ਨੂੰ ਵੀ ਠੇਸ ਪਹੁੰਚਾਈ ਹੈ। ਇਹ ਦੁੱਖ ਦੀ ਗੱਲ ਹੈ ਕਿ ਅਜਿਹੇ ਲੋਕ ਅਤੇ ਸੋਚ ਅਜੇ ਵੀ ਮੌਜੂਦ ਹੈ।ਉਨਾਂ ਨੇ ਕਿਹਾ ਕਿ ਸੰਸਦ ਮੈਂਬਰ ਦੀ ਸੋਚ ਨਿੰਦਣਯੋਗ ਹੈ।  ਉਨ੍ਹਾਂ ਨੇ ਕਿਰਨ ਖੇਰ ਤੋਂ ਤੁਰੰਤ ਮੁਆਫ਼ੀ ਮੰਗਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਉਹ ਮੁਆਫ਼ੀ ਨਹੀਂ ਮੰਗਦੀ ਤਾਂ ਆਮ ਆਦਮੀ ਪਾਰਟੀ ਉਨ੍ਹਾਂ ਖ਼ਿਲਾਫ਼ ਪ੍ਰਦਰਸ਼ਨ ਕਰੇਗੀ।

FacebookTwitterEmailWhatsAppTelegramShare
Exit mobile version