ਨਵੀਂ ਦਿੱਲੀ, 19 ਮਾਰਚ 2024 (ਦੀ ਪੰਜਾਬ ਵਾਇਰ)। ਅਮਰੀਕਾ ‘ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ (Taranjit Singh Sandhu) ਮੰਗਲਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਸੰਭਾਵਨਾ ਹੈ। ‘ਆਪ’ ਨੇ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ। 2019 ਦੀਆਂ ਲੋਕ ਸਭਾ ਚੋਣਾਂ ‘ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੇ ਹਰਦੀਪ ਸਿੰਘ ਪੁਰੀ ਨੂੰ ਕਰੀਬ 1 ਲੱਖ ਵੋਟਾਂ ਨਾਲ ਹਰਾਇਆ ਸੀ। 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ (IFS) ਅਧਿਕਾਰੀ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।
ਤਰਨਜੀਤ ਸਿੰਘ ਸੰਧੂ ਭਾਜਪਾ ‘ਚ ਸ਼ਾਮਲ, ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਹੋ ਸਕਦੇ ਹਨ ਉਮੀਦਵਾਰ
