ਚੰਡੀਗੜ੍ਹ, 21 ਮਾਰਚ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਹੈ ਕਿ ਅਗਲੇ ਪੰਜ ਦਿੰਨਾਂ ਚ ਆਮ ਆਦਮੀ ਪਾਰਟੀ ਵੱਲੋਂ ਬਾਕੀ ਪੰਜ ਲੋਕ ਸਭਾ ਦੀਆਂ ਟਿਕਟਾਂ ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲ੍ਹਾਂ ਕਿਆਸ ਲਗਾਏ ਜਾ ਰਹੇ ਸਨ ਕਿ ਸ਼ਾਇਦ ਪੰਜ ਸੀਟਾਂ ਤੇ ਕਾਂਗਰਸ ਨਾਲ ਗਠਜੋੜ ਦੀ ਸੰਭਾਵਨਾ ਹੋਵੇ। ਪਰ ਮੁੱਖ ਮੰਤਰੀ ਨੇ ਸਾਫ ਕਰ ਦਿੱਤਾ ਹੈ ਕਿ ਹੁਣ ਗਠਜੋੜ ਦੀ ਕੋਈ ਸੰਭਾਵਨਾ ਨਹੀਂ । ਇਸ ਤੋਂ ਪਹਿਲ੍ਹਾਂ ਆਮ ਆਦਮੀ ਪਾਰਟੀ ਆਪਣੇ ਅੱਠ ਉਮੀਦਵਾਰਾਂ ਚੋਣ ਅਖਾੜੇ ਵਿੱਚ ਭੇਜ ਚੁੱਕੀ ਹੈ।
ਆਮ ਆਦਮੀ ਪਾਰਟੀ ਵੱਲੋਂ ਅੱਗਲੇ ਪੰਜ ਦਿੰਨਾਂ ਚ ਪੰਜਾਬ ਦੀਆਂ ਬਾਕੀ ਪੰਜ ਲੋਕ ਸਭਾ ਸੀਟਾ ਤੇ ਉਮੀਦਵਾਰਾਂ ਦਾ ਹੋਵੇਗਾ ਐਲਾਨ- ਭਗਵੰਤ ਮਾਨ
