ਐਮ.ਪੀ. ਪ੍ਰਨੀਤ ਕੌਰ ਨੇ ਯੂਥ ਕਾਂਗਰਸ ਪ੍ਰਧਾਨ ਚੌਧਰੀ ਅਮਨਦੀਪ ਸਿੰਘ ਦਾ ਭਾਜਪਾ ‘ਚ ਕੀਤਾ ਸਵਾਗਤ

ਅਜਿਹੇ ਨੌਜਵਾਨ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਨੌਜਵਾਨਾਂ ਦਾ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਵਿੱਚ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ: ਐਮ.ਪੀ.ਪਟਿਆਲਾ

ਪਟਿਆਲਾ, 30 ਮਾਰਚ 2024 (ਦੀ ਪੰਜਾਬ ਵਾਇਰ)। ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਅੱਜ ਸ਼ੁਤਰਾਣਾ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਚੌਧਰੀ ਅਮਨਦੀਪ ਸਿੰਘ ਦਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸਵਾਗਤ ਕੀਤਾ।

ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ, “ਮੈਨੂੰ ਅੱਜ ਸ਼ੁਤਰਾਣਾ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਚੌਧਰੀ ਅਮਨਦੀਪ ਸਿੰਘ ਦਾ ਪਾਰਟੀ ਵਿੱਚ ਸੁਆਗਤ ਕਰਦਿਆਂ ਬਹੁਤ ਖੁਸ਼ੀ ਹੋ ਰਹੀ ਹੈ। ਅਜਿਹੇ ਪ੍ਰਤਿਭਾਸ਼ਾਲੀ ਨੌਜਵਾਨ ਆਗੂਆਂ ਦਾ ਭਾਜਪਾ ਵਿੱਚ ਸ਼ਾਮਿਲ ਹੋਣਾ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਸਰਕਾਰ ਦੀਆਂ ਨੀਤੀਆਂ ਵਿੱਚ ਸਾਡੇ ਨੌਜਵਾਨਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।”

“ਪਾਰਟੀ ਵਿੱਚ ਇਹ ਨਿਯਮਿਤ ਤੌਰ ‘ਤੇ ਵੱਧ ਰਹੇ ਪਰਿਵਾਰ ਨੇ ਨਾ ਸਿਰਫ਼ ਸਾਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕੀਤਾ ਹੈ, ਸਗੋਂ ਇਹਨਾਂ ਨੇ ਪਾਰਟੀ ਦੇ ਕਾਡਰ ਨੂੰ ਹੋਰ ਵੀ ਆਤਮ-ਵਿਸ਼ਵਾਸ ਨਾਲ ਭਰਿਆ ਹੈ। ਇਹ ਬਹੁਤ ਸਪੱਸ਼ਟ ਹੈ ਕਿ ਭਾਰਤੀ ਜਨਤਾ ਪਾਰਟੀ ਇੱਕ ਵਾਰ ਫਿਰ ਆਗਾਮੀ ਲੋਕ ਸਭਾ ਵਿੱਚ ਵੱਡੀ ਜਿੱਤ ਦਰਜ ਕਰੇਗੀ ਅਤੇ ਮੈਨੂੰ ਯਕੀਨ ਹੈ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਭਾਜਪਾ ਨੂੰ ਹੀ ਇੱਕ ਵਿਕਲਪ ਵਜੋਂ ਚੁਣਨਗੇ” ਉਨ੍ਹਾਂ ਨੇ ਅੱਗੇ ਕਿਹਾ।

ਪ੍ਰਨੀਤ ਕੌਰ ਨੇ ਦੱਸਿਆ ਕਿ, “ਅਮਨਦੀਪ ਸਿੰਘ ਸ਼ੁਤਰਾਣਾ ਯੂਥ ਕਾਂਗਰਸ ਦੇ ਦੋ ਵਾਰ ਪ੍ਰਧਾਨ ਚੁਣੇ ਗਏ ਹਨ ਅਤੇ ਉਹ ਯੂਥ ਕਾਂਗਰਸ ਪਟਿਆਲਾ ਜਿਲ੍ਹਾ ਦੇ ਬੁਲਾਰੇ ਦਾ ਅਹੁਦਾ ਵੀ ਸੰਭਾਲ ਚੁੱਕੇ ਹਨ। ਮੈਨੂੰ ਯਕੀਨ ਹੈ ਕਿ ਅਮਨਦੀਪ ਪਾਰਟੀ ਅਤੇ ਸੂਬੇ ਦੀ ਬਿਹਤਰੀ ਲਈ ਤਨਦੇਹੀ ਨਾਲ ਕੰਮ ਕਰੇਗਾ।”

FacebookTwitterEmailWhatsAppTelegramShare
Exit mobile version