ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ

ਚੰਡੀਗੜ੍ਹ, 2 ਅਪ੍ਰੈਲ 2024 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।

ਇਸ ਬਾਬਤ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 01-06-2024 (ਸ਼ਨਿੱਚਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

FacebookTwitterEmailWhatsAppTelegramShare
Exit mobile version