ਨਵੀਂ ਦਿੱਲੀ, 8 ਅਪਰੈਲ 2024 (ਦੀ ਪੰਜਾਬ ਵਾਇਰ)। ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਬੀਆਰਐੱਸ ਆਗੂ ਕੇ. ਕਵਿਤਾ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਪਟੀਸ਼ਨ ਨੂੰ ਖਾਰਜ ਕੀਤੀ। ਕਵਿਤਾ ਨੇ ਅੰਤਰਿਮ ਜ਼ਮਾਨਤ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਂਦਿਆਂ ਕਿਹਾ ਸੀ ਕਿ ਉਸ ਦੇ 16 ਸਾਲ ਦੇ ਬੇਟੇ ਦੇ ਇਮਤਿਹਾਨ ਹਨ ਅਤੇ ਉਸ ਨੂੰ ਆਪਣੀ ਮਾਂ ਦੀ ਲੋੜ ਹੈ ਪਰ ਈਡੀ ਨੇ ਇਸ ਦਾ ਵਿਰੋਧ ਕੀਤਾ।
ਦਿੱਲੀ ਸ਼ਰਾਬ ਨੀਤੀ ਮਾਮਲਾ: ਬੀਆਰਐੱਸ ਨੇਤਾ ਕਵਿਤਾ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਰੱਦ
