ਪੰਜਾਬ ਕਾਂਗਰਸ ਨੂੰ ਵੱਡਾ ਝੱਟਕਾ- ਕਰਮਜੀਤ ਕੌਰ ਚੌਧਰੀ ਅਤੇ ਤੇਜਿੰਦਰ ਸਿੰਘ ਬਿੱਟੂ ਭਾਜਪਾ ਵਿੱਚ ਹੋਏ ਸ਼ਾਮਿਲ

ਚੰਡੀਗੜ੍ਹ, 20 ਅਪ੍ਰੈਲ 2024 (ਦੀ ਪੰਜਾਬ ਵਾਇਰ)। ਪੰਜਾਬ ਦੀ ਸਿਆਸਤ ਵਿੱਚ ਕਾਂਗਰਸ ਨੂੰ ਇੱਕ ਵੱਡਾ ਝੱਟਕਾ ਲੱਗਾ ਹੈ। ਜਲੰਧਰ ਤੋਂ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਚੌਧਰੀ ਭਾਜਪਾ ‘ਚ ਸ਼ਾਮਲ ਹੋ ਗਈ ਹੈ। ਜਲੰਧਰ ਤੋਂ ਚਰਨਜੀਤ ਚੰਨੀ ਨੂੰ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਚੌਧਰੀ ਪਰਿਵਾਰ ਪਾਰਟੀ ਲੀਡਰਸ਼ਿਪ ਤੋਂ ਨਾਰਾਜ਼ ਸੀ। ਸੰਤੋਖ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਕਰਮਜੀਤ ਕੌਰ ਨੇ ਜਲੰਧਰ ਤੋਂ ਉਪ ਚੋਣ ਲੜੀ। ਹਾਲਾਂਕਿ ਉਹ ‘ਆਪ’ ਦੇ ਸੁਸ਼ੀਲ ਰਿੰਕੂ ਤੋਂ ਹਾਰ ਗਏ ਸਨ। ਕਰਮਜੀਤ ਚੌਧਰੀ ਦਾ ਪੁੱਤਰ ਫਿਲੌਰ ਤੋਂ ਵਿਧਾਇਕ ਹੈ।

ਇਸ ਦੇ ਨਾਲ ਹੀ ਜਲੰਧਰ ਤੋਂ ਸੀਨੀਅਰ ਆਗੂ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਤਜਿੰਦਰ ਸਿੰਘ ਬਿੱਟੂ, ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਬਿੱਟੂ ਨੇ ਆਪਣਾ ਅਸਤੀਫਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਭੇਜ ਦਿੱਤਾ ਸੀ। ਜਾਣਕਾਰੀ ਮੁਤਾਬਕ ਬਿੱਟੂ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ।

Exit mobile version