ਨੌਜਵਾਨ ਨੂੰ ਜ਼ਹਿਰੀਲੀ ਚੀਜ਼ ਪਿਲਾ ਕੇ ਕਤਲ ਕਰਨ ਦੇ ਦੋਸ਼ ਹੇਠ ਕੇਸ ਦਰਜ

ਗੁਰਦਾਸਪੁਰ,25 ਅਪ੍ਰੈਲ 2024 (ਦੀ ਪੰਜਾਬ ਵਾਇਰ)। ਥਾਣਾ ਤਿੱਬੜ ਦੀ ਪੁਲਸ ਨੇ ਇਕ ਨੌਜਵਾਨ ਨੂੰ ਜ਼ਹਿਰੀਲੀ ਚੀਜ਼ ਖੁਆ ਕੇ ਉਸ ਦੀ ਹੱਤਿਆ ਕਰਨ ਦੇ ਦੋਸ਼ ‘ਚ ਦੋ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਫਿਲਹਾਲ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲੀਸ ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ।

ਨਗਵੰਤ ਸਿੰਘ ਪੁੱਤਰ ਰਵੇਲ ਸਿੰਘ ਵਾਸੀ ਕੋਟ ਕੇਸਰਾ ਸਿੰਘ ਥਾਣਾ ਝੰਡੇਰ ਨੇ ਦੱਸਿਆ ਕਿ ਉਸ ਦਾ ਲੜਕਾ ਜਸ਼ਨਪ੍ਰੀਤ ਸਿੰਘ (27) ਕੈਨੇਡਾ ਰਹਿੰਦਾ ਸੀ। ਉਹ ਕਰੀਬ ਪੰਜ ਮਹੀਨੇ ਪਹਿਲਾਂ ਆਪਣੇ ਘਰ ਆਇਆ ਸੀ। ਜਸ਼ਨਪ੍ਰੀਤ ਸਿੰਘ ਆਪਣੇ ਦੋਸਤ ਦੇ ਜਨਮ ਦਿਨ ‘ਤੇ ਗੁਰਦਾਸਪੁਰ ਆਇਆ ਹੋਇਆ ਸੀ। ਉਨ੍ਹਾਂ ਨੂੰ ਫੋਨ ਕਰਕੇ ਸੂਚਨਾ ਦਿੱਤੀ ਸੀ ਕਿ ਉਹ ਸਮਾਗਮ ਵਿੱਚ ਪੁੱਜ ਗਏ ਹਨ। ਬਾਅਦ ਵਿੱਚ ਉਸ ਦਾ ਫ਼ੋਨ ਬੰਦ ਹੋ ਗਿਆ। ਉਨ੍ਹਾਂ ਨੂੰ ਪਤਾ ਲੱਗਾ ਕਿ ਥਾਣਾ ਤਿੱਬੜ ਦੇ ਇਲਾਕੇ ਵਿੱਚ ਕਿਸੇ ਦੀ ਲਾਸ਼ ਪਈ ਹੈ। ਜਦੋਂ ਉਹ ਮੌਕੇ ‘ਤੇ ਪਹੁੰਚਿਆ ਤਾਂ ਦੇਖਿਆ ਕਿ ਲਾਸ਼ ਉਸ ਦੇ ਲੜਕੇ ਦੀ ਸੀ। ਉਸ ਦੇ ਲੜਕੇ ਨੂੰ ਮੁਲਜ਼ਮ ਗੁਰਪ੍ਰੀਤ ਸਿੰਘ ਗੋਲਡੀ ਅਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਕੋਈ ਜ਼ਹਿਰੀਲੀ ਚੀਜ਼ ਖੁਆ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਐਸਆਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

FacebookTwitterEmailWhatsAppTelegramShare
Exit mobile version