ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ, ਐਨ.ਐਸ.ਯੂ.ਆਈ ਦੇ ਪੰਜਾਬ ਮੀਤ ਪ੍ਰਧਾਨ ਰਾਹੁਲ ਸ਼ਰਮਾ ਆਪ ਚ ਹੋਏ ਸ਼ਾਮਿਲ

ਗੁਰਦਾਸਪੁਰ ਦੇ ਨੌਜਵਾਨਾਂ ਵਿੱਚ ਚੰਗੀ ਪੈਠ ਰੱਖਦੇ ਹਨ ਰਾਹੁਲ ਸ਼ਰਮਾ

ਚੰਡੀਗੜ੍ਹ, 27 ਅਪ੍ਰੈਲ 2024 (ਦੀ ਪੰਜਾਬ ਵਾਇਰ)। ਅੱਜ ਆਮ ਆਦਮੀ ਪਾਰਟੀ ਨੂੰ ਦੋਆਬੇ ਦੇ ਨਾਲ-ਨਾਲ ਮਾਝਾ ਖੇਤਰ ਵਿੱਚ ਵੀ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਗੁਰਦਾਸਪੁਰ ਹਲਕੇ ਦੇ ਪ੍ਰਭਾਵਸ਼ਾਲੀ ਨੌਜਵਾਨ ਆਗੂ ਅਤੇ ਐਨਐਸਯੂਆਈ (ਨੈਸ਼ਨਲ ਸਟੂਡੈਟਸ ਯੂਨਿਅਨ ਆਫ਼ ਇੰਡਿਆ) ਦੇ ਪੰਜਾਬ ਮੀਤ ਪ੍ਰਧਾਨ ਰਾਹੁਲ ਸ਼ਰਮਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਰਾਹੁਲ ਸ਼ਰਮਾ ਦੀ ਗੁਰਦਾਸਪੁਰ ਦੇ ਨੌਜਵਾਨਾਂ ਵਿੱਚ ਚੰਗੀ ਪੈਠ ਹੈ।

ਰਾਹੁਲ ਸ਼ਰਮਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ। ਰਾਹੁਲ ਸ਼ਰਮਾ ਦਾ ਕਾਂਗਰਸ ਪਾਰਟੀ ਛੱਡਣਾ ਗੁਰਦਾਸਪੁਰ ‘ਚ ਕਾਂਗਰਸ ਲਈ ਇਕ ਵੱਡਾ ਝਟਕਾ ਹੈ।

FacebookTwitterEmailWhatsAppTelegramShare
Exit mobile version