ਐੱਸ.ਐੱਸ.ਪੀ ਹਰੀਸ਼ ਦਾਯਮਾ ਵੱਲੋਂ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ
ਗੁਰਦਾਸਪੁਰ, 29 ਅਪ੍ਰੈਲ 2024 (ਦੀ ਪੰਜਾਬ ਵਾਇਰ )। ਸ੍ਰੀ ਦਾਯਮਾ ਹਰੀਸ਼ ਕੁਮਾਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਵੱਲੋਂ ਅੱਜ ਪੁਲਿਸ ਜਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਨਾਕਿਆਂ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ ਉਹਨਾਂ ਦੀ ਡਿਊਟੀ ਸਬੰਧੀ ਬਰੀਫ ਕੀਤਾ ਗਿਆ ਅਤੇ ਹਰ ਆਉਣ-ਜਾਣ ਵਾਲੇ ਵਹੀਕਲਾਂ ਦੀ ਚੰਗੀ ਤਰ੍ਹਾਂ ਚੈਕਿੰਗ ਕਰਨ ਸਬੰਧੀ ਹਦਾਇਤਾਂ ਜ਼ਾਰੀ ਕੀਤੀਆਂ ਗਈਆਂ। ਇਸ ਤੋਂ ਇਲਾਵਾ ਐਸ.ਐਸ.ਪੀ ਵੱਲੋਂ ਨਾਕੇ
ਤੇ ਖੁਦ ਵੀ ਵਹੀਕਲਾਂ ਦੀ ਚੈਕਿੰਗ ਕੀਤੀ ਗਈ।
ਇਸ ਤੋਂ ਇਲਾਵਾ ਸ੍ਰੀ ਦਾਯਮਾ ਹਰੀਸ਼ ਕੁਮਾਰ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਨਜਾਇਜ਼ ਸ਼ਰਾਬ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਅਤੇ ਇਲੈਕਸ਼ਨ ਦੌਰਾਨ ਗੜਬੜੀ ਕਰਨ ਵਾਲੇ ਮਾੜੇ ਅਨਸਰਾਂ ਦੀ ਇਤਲਾਹ ਪੁਲਿਸ ਨੂੰ ਦੇਣ ਤਾਂ ਜੋ ਅਜਿਹੇ ਵਿਅਕਤੀਆਂ ਖਿਲਾਫ ਠੋਸ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣ ਲਈ ਜ਼ਿਲ੍ਹਾ ਪੁਲਿਸ ਵਚਨਬੱਧ ਹੈ।