ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ ‘ਚ ਡੇਰਾ ਲਾਵਾਂਗਾ: ਬਾਜਵਾ

ਚੰਡੀਗੜ੍ਹ, 30 ਅਪ੍ਰੈਲ 2024 (ਦੀ ਪੰਜਾਬ ਵਾਇਰ)। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨ ਲਈ ਲੁਧਿਆਣਾ ਵਿੱਚ ਕਿਰਾਏ ‘ਤੇ ਮਕਾਨ ਲੈਣਗੇ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਾਜਵਾ ਅਤੇ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਨਾਲ-ਨਾਲ ਲੁਧਿਆਣਾ ਦੇ ਲੋਕ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਸਬਕ ਸਿਖਾਉਣਗੇ।

ਉਨ੍ਹਾਂ ਕਿਹਾ ਕਿ ਮੈਂ ਇਸ ਗ਼ੱਦਾਰ (ਬਿੱਟੂ) ਦਾ ਮੁਕਾਬਲਾ ਕਰਨ ਲਈ ਲੁਧਿਆਣਾ ‘ਚ ਡੇਰਾ ਲਾਉਣ ਜਾ ਰਿਹਾ ਹਾਂ। ਉਨ੍ਹਾਂ ਨੇ ਮੈਨੂੰ ਲੁਧਿਆਣਾ ਤੋਂ ਚੋਣ ਲੜਨ ਦੀ ਚੁਨੌਤੀ ਦਿੱਤੀ ਸੀ। ਹੁਣ ਮੈਂ ਰਾਜਾ ਵੜਿੰਗ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ਵਿੱਚ ਰਹਾਂਗਾ।

ਇਸ ਮੌਕੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਲੁਧਿਆਣਾ ਦੀ ਲੜਾਈ ਵਫ਼ਾਦਾਰਾਂ ਅਤੇ ਗ਼ੱਦਾਰਾਂ ਵਿਚਕਾਰ ਹੋਵੇਗੀ। ਇਹ ਲੜਾਈ ਗ਼ੱਦਾਰ ਵਿਰੁੱਧ ਹੋਵੇਗੀ।  

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਗੱਠਜੋੜ ਦੀ ਸੰਭਾਵਨਾ ਤੋਂ ਵੀ ਇਨਕਾਰ ਕੀਤਾ। ਲੋਕ ਸਭਾ ਚੋਣਾਂ ਤੋਂ ਬਾਅਦ ‘ਆਪ’ ਕਿਤੇ ਵੀ ਨਜ਼ਰ ਨਹੀਂ ਆਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਦੇ ਬਿਲਕੁਲ ਉਲਟ ਕੀਤਾ। ਬਾਜਵਾ ਨੇ ਕਿਹਾ ਕਿ ਉਹ ਪੰਜਾਬ ਦੀ ਅਗਵਾਈ ਕਰਨ ਲਈ ਨਾ ਤਾਂ ਇਮਾਨਦਾਰ ਹਨ ਅਤੇ ਨਾ ਹੀ ਸੁਹਿਰਦ ਹਨ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਮਾਨ ਦਾਅਵਾ ਕਰਦੇ ਹਨ ਕਿ ਸੰਗਰੂਰ ‘ਆਪ’ ਦੀ ਰਾਜਧਾਨੀ ਹੈ। ਸੰਗਰੂਰ ਦੇ ਵੋਟਰ  ਧੋਖਾ ਦੇਣ ਵਾਲਿਆਂ ਨੂੰ ਸ਼ੀਸ਼ਾ ਦਿਖਾਉਣ ਲਈ ਸਮਾਂ ਨਹੀਂ ਲੈਂਦੇ। ਇਸ ਲਈ ਇਸ ਵਾਰ ਵੀ ਉਹ ‘ਆਪ’ ਨੂੰ ਸ਼ੀਸ਼ਾ ਦਿਖਾਕੇ ਪੰਜਾਬ ਦੇ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦਾ ਸਮਰਥਨ ਕਰਨਗੇ।

FacebookTwitterEmailWhatsAppTelegramShare
Exit mobile version