ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨੇ, ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਦਿੱਤੀ ਵਧਾਈ

8ਵੀਂ ਜਮਾਤ ਦੇ ਨਤੀਜਿਆਂ ਵਿੱਚ ਬਠਿੰਡਾ ਦੀ ਹਰਨੂਰਪ੍ਰੀਤ ਕੌਰ ਨੇ ਪਹਿਲਾ, ਅੰਮ੍ਰਿਤਸਰ ਦੀ ਗੁਰਲੀਨ ਕੌਰ ਨੇ ਦੂਜਾ ਅਤੇ ਸੰਗਰੂਰ ਦੇ ਅਰਮਾਨਦੀਪ ਸਿੰਘ ਨੇ ਤੀਜਾ ਸਥਾਨ ਕੀਤਾ ਪ੍ਰਾਪਤ 

12ਵੀਂ ਜਮਾਤ ਦੇ ਨਤੀਜਿਆਂ ਵਿੱਚ ਲੁਧਿਆਣਾ ਦੇ ਏਕਮਪ੍ਰੀਤ ਪਹਿਲਾ, ਸ੍ਰੀ ਮੁਕਤਸਰ ਸਾਹਿਬ ਦੇ ਰਵੀ ਉਦੈ ਸਿੰਘ ਦੂਜੇ ਅਤੇ ਬਠਿੰਡਾ ਦੇ ਅਸ਼ਵਨੀ ਤੀਜੇ ਸਥਾਨ ’ਤੇ ਰਹੇ

 ਚੰਡੀਗੜ੍ਹ, 30 ਅਪ੍ਰੈਲ 2024 (ਦੀ ਪੰਜਾਬ ਵਾਇਰ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੰਗਲਵਾਰ ਨੂੰ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਗਏ। ਨਤੀਜੇ ਐਲਾਨੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਵਧਾਈ ਦਿੱਤੀ।

 ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ (ਐਕਸ) ਕਰਕੇ ਦੱਸਿਆ ਕਿ 8ਵੀਂ ਜਮਾਤ ਦੇ ਨਤੀਜਿਆਂ ਵਿੱਚ ਬਠਿੰਡਾ ਜ਼ਿਲ੍ਹੇ ਦੀ ਹਰਨੂਰਪ੍ਰੀਤ ਕੌਰ ਨੇ ਪਹਿਲਾ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਗੁਰਲੀਨ ਕੌਰ ਨੇ ਦੂਜਾ ਅਤੇ ਸੰਗਰੂਰ ਦੇ ਅਰਮਾਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ ਹੈ।

 12ਵੀਂ ਜਮਾਤ ਦੇ ਨਤੀਜਿਆਂ ਵਿੱਚ ਲੁਧਿਆਣਾ ਦੇ ਏਕਮਪ੍ਰੀਤ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਦੇ ਰਵੀ ਉਦੈ ਸਿੰਘ ਨੇ ਦੂਜਾ ਅਤੇ ਬਠਿੰਡਾ ਦੇ ਅਸ਼ਵਨੀ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਸਾਰੇ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਮੇਰੀਆਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ।

FacebookTwitterEmailWhatsAppTelegramShare
Exit mobile version