ਹੁਸ਼ਿਆਰਪੁਰ ਅੰਦਰ ਹੋਰ ਮਜਬੂਤ ਹੋਈ ਆਮ ਆਦਮੀ ਪਾਰਟੀ, ਬਸਪਾ ਦਾ ਉਮੀਦਵਾਰ ਆਪ ਵਿੱਚ ਸ਼ਾਮਿਲ

ਚੰਡੀਗੜ੍ਹ, 8 ਮਈ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਅੰਦਰ ਬਸਪਾ ਨੂੰ ਆਮ ਆਦਮੀ ਪਾਰਟੀ ਨੇ ਵੱਡਾ ਝਟਕਾ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਹੁਸ਼ਿਆਰਪੁਰ ਅੰਦਰ ਆਮ ਆਮਦੀ ਪਾਰਟੀ ਹੋਰ ਜਿਆਦਾ ਮਜਬੂਤ ਹੋਈ ਹੈ। ਹੁਸ਼‍ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਆਪ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ‘ਚ ਸ਼ਾਮਿਲ ਕਰਵਾਇਆ।

ਦੱਸਣਯੋਗ ਹੈ ਕਿ ਬਸਪਾ ਦੀ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ (ਰਾਖਵੇਂ) ਤੋਂ ਰਾਕੇਸ਼ ਸੁਮਨ ਨੂੰ ਬਸਪਾ ਦਾ ਉਮੀਦਵਾਰ ਬਣਾਇਆ ਗਿਆ ਸੀ।

Exit mobile version