ਗੁਰਦਾਸਪੁਰ, 10 ਮਈ 2024 (ਮੰਨਨ ਸੈਣੀ)। ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸ਼ੁਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਿਲ ਕਰ ਦਿੱਤਾ ਹੈ। ਇਸ ਮੌਕੇ ਤੇ ਉਨ੍ਹਾਂ ਨਾਲ ਵਿਰੋਧੀ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਨਰੇਸ਼ ਪੁਰੀ, ਵਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕਾ ਅਰੁਣਾ ਚੌਧਰੀ ਅਤੇ ਸਾਬਕਾ ਵਿਧਾਇਕ ਅਮਿਤ ਵਿਜ ਵੀ ਮੌਜੂਦ ਸਨ।
