ਵੱਡੀ ਖ਼ਬਰ- ਅਰਵਿੰਦ ਕੇਜਰੀਵਾਲ ਨੂੰ ਮਿਲੀ 1 ਜੂਨ ਤੱਕ ਅੰਤਰਿਮ ਜ਼ਮਾਨਤ, ਚੋਣ ਪ੍ਰਚਾਰ ਤੇ ਕੋਈ ਪਾਬੰਦੀ ਨਹੀਂ

ਨਵੀਂ ਦਿੱਲੀ, 10 ਮਈ 2024 (ਦੀ ਪੰਜਾਬ ਵਾਇਰ)। ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ 2 ਜੂਨ ਨੂੰ ਕਿਸੇ ਵੀ ਹਾਲਤ ਵਿੱਚ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੇ ਚੋਣ ਪ੍ਰਚਾਰ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ 40 ਦਿਨਾਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਹ ਅੱਜ ਸ਼ਾਮ ਤੱਕ ਜੇਲ੍ਹ ਤੋਂ ਬਾਹਰ ਆ ਸਕਦੇ ਹਨ।

Exit mobile version