ਗੁਲਸ਼ਨ ਸੈਣੀ ਨੂੰ ਗੁਰਦਾਸਪੁਰ ਸ਼ਹਿਰੀ ਪ੍ਰਧਾਨ ਦੀ ਨਵੀਂ ਜ਼ਿੰਮੇਵਾਰੀ ਸੌਂਪੀ ਗਈ।

ਗੁਰਦਾਸਪੁਰ, 12 ਮਈ 2024 (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਤਰਫ਼ੋਂ ਗੁਲਸ਼ਨ ਸੈਣੀ ਨੂੰ ਗੁਰਦਾਸਪੁਰ ਸ਼ਹਿਰੀ ਪ੍ਰਧਾਨ ਦੀ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਅਕਾਲੀ ਦਲ ਦੇ ਉਮੀਦਵਾਰ ਡਾ: ਦਲਜੀਤ ਸਿੰਘ ਚੀਮਾ ਅਤੇ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਗੁਰਬਚਨ ਸਿੰਘ ਬੱਬੇਹਾਲੀ ਨੇ ਵਧਾਈ ਦਿੱਤੀ ।

ਨਵੀਂ ਜ਼ਿੰਮੇਵਾਰੀ ਮਿਲਣ ’ਤੇ ਗੁਲਸ਼ਨ ਸੈਣੀ ਨੇ ਪਾਰਟੀ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ: ਦਲਜੀਤ ਸਿੰਘ ਚੀਮਾ, ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਗੁਰਬਚਨ ਸਿੰਘ ਬੱਬੇਹਾਲੀ, ਜ਼ਿਲ੍ਹਾ ਪ੍ਰਧਾਨ ਵਿਜੇ ਮਹਾਜਨ ਅਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀ ਜੋ ਉਨ੍ਹਾਂ ਨੂੰ ਦਿੱਤੀ ਗਈ ਹੈ, ਉਹ ਇਸ ਨੂੰ ਪੂਰੇ ਮਨੋ ਤਨੋਂ ਪੂਰਾ ਕਰੇਣਗੇ। ਭਵਿੱਖ ਵਿੱਚ ਵੀ ਉਹ ਪਾਰਟੀ ਦੀ ਤਨ-ਮਨ ਨਾਲ ਸੇਵਾ ਕਰਨਗੇ। ਜਦਕਿ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕੀਤਾ ਜਾਵੇਗਾ। ਇਸ ਮੌਕੇ ਬੌਬੀ ਮਹਾਜਨ, ਸਾਬਕਾ ਕੌਂਸਲਰ ਰਾਮ ਲਾਲ, ਰਜਿੰਦਰ ਬੈਂਸ, ਬਲਜਿੰਦਰ ਬੈਂਸ, ਕੁਲਦੀਪ ਸਿੰਘ, ਨਵਦੀਪ ਸਿੰਘ, ਜੰਗ ਸ਼ਰਮਾ ਆਦਿ ਹਾਜ਼ਰ ਸਨ।

FacebookTwitterEmailWhatsAppTelegramShare
Exit mobile version