ਆਪ ਉਮੀਦਵਾਰ ਸ਼ੈਰੀ ਕਲਸੀ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਰਿਆ ਆਪਣਾ ਨਾਮਜ਼ਦਗੀ ਪੱਤਰ

ਗੁਰਦਾਸਪੁਰ, 13 ਮਈ 2024 (ਮੰਨਨ ਸੈਣੀ)। ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਸੋਮਵਾਰ ਨੂੰ ਆਪਣੇ ਨਾਮਜ਼ਦਗੀ ਪੱਤਰ ਭਰ ਦਿੱਤੇ ਗਏ। ਇਸ ਤੋਂ ਪਹਿਲ੍ਹਾਂ ਬਟਾਲਾ ਤੋਂ ਗੁਰਦਾਸਪੁਰ ਤੱਕ ਇੱਕ ਵੱਡਾ ਰੋਡ ਸ਼ੌ ਅਤੇ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਭਾਰੀ ਤਾਦਾਤ ਵਿੱਚ ਵਰਕਰ ਮੌਜੂਦ ਰਹੇ। ਸ਼ੈਰੀ ਕਲਸੀ ਦੇ ਨਾਲ ਨਾਮਜ਼ਦਗੀ ਪੱਤਰ ਦਾਖਿਲ ਕਰਨ ਵੇਲੇ ਮੰਤਰੀ ਲਾਲ ਚੰਦ ਕਟਾਰੂਚੱਕ, ਚੇਅਰਮੈਨ ਰਮਨ ਬਹਿਲ, ਚੇਅਰਮੈਨ ਜਗਰੂਪ ਸੇਖਵਾਂ ਅਤੇ ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਤੇ ਪਠਾਨਕੋਟ ਤੋਂ ਵਿਭੂਤੀ ਸ਼ਰਮਾ ਵੀ ਵਿਸ਼ੇਸ਼ ਤੌਰ ਤੇ ਪਹੁੰਚੇ।

FacebookTwitterEmailWhatsAppTelegramShare
Exit mobile version