ਜਨਰਲ ਅਬਜ਼ਰਵਰ ਤੇ ਰਿਟਰਨਿੰਗ ਅਫ਼ਸਰ ਦੀ ਹਾਜ਼ਰੀ ਵਿੱਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਹੋਈ

ਚੋਣ ਲੜ ਰਹੇ ਉਮੀਦਵਾਰ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਰਹੇ ਹਾਜ਼ਰ

ਗੁਰਦਾਸਪੁਰ, 18 ਮਈ 2024 (ਦੀ ਪੰਜਾਬ ਵਾਇਰ)। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਵਿਧਾਨ ਸਭਾ ਹਲਕਾ ਵਾਈਜ ਰੈਂਡੇਮਾਇਜ਼ੇਸਨ ਅੱਜ ਇੱਥੇ ਜਨਰਲ ਅਬਜ਼ਰਵਰ ਸ੍ਰੀ ਕੇ. ਮਹੇਸ਼ ਆਈ.ਏ.ਐੱਸ. ਅਤੇ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 01-ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਨਿਗਰਾਨੀ ਹੇਠ ਮੁਕੰਮਲ ਹੋਈ। ਇਸ ਮੌਕੇ ਏ.ਆਰ.ਓ.-ਕਮ-ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਸਹਾਇਕ ਕਮਿਸ਼ਨਰ (ਜ)-ਕਮ-ਏ.ਆਰ.ਓ. ਕਾਦੀਆਂ ਸ੍ਰੀ ਅਸ਼ਵਨੀ ਅਰੋੜਾ, ਏ.ਆਰ.ਓ.-ਕਮ-ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਗੁਰਦੇਵ ਸਿੰਘ ਧਾਮ, ਏ.ਆਰ.ਓ.-ਕਮ-ਐੱਸ.ਡੀ.ਐੱਮ .ਫ਼ਤਹਿਗੜ੍ਹ ਚੂੜੀਆਂ ਸ੍ਰੀ ਸੁਖਰਾਜ ਸਿੰਘ, ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੋਨੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਹ ਸਾਰੀ ਪ੍ਰਕ੍ਰਿਆ ਚੋਣ ਲੜ ਰਹੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਨੂੰ ਅੱਜ ਦੀ ਰੈਂਡੇਮਾਈਜੇਸ਼ਨ ਦੌਰਾਨ 3722 ਬੈਲਟ ਯੂਨਿਟ, 1861 ਕੰਟਰੋਲ ਯੂਨਿਟ ਅਤੇ 2015 ਵੀਵੀਪੈਟ ਮਸ਼ੀਨਾਂ ਅਲਾਟ ਕੀਤੀਆਂ ਗਈਆਂ ਹਨ।  ਉਨ੍ਹਾਂ ਕਿਹਾ ਕਿ ਰੈਂਡੇਮਾਈਜੇਸ਼ਨ ਦੀ ਇਹ ਸਾਰੀ ਪ੍ਰੀਕ੍ਰਆ ਉਨ੍ਹਾਂ ਦੀ ਅਤੇ ਜਨਰਲ ਅਬਜ਼ਰਵਰ ਹਾਜ਼ਰੀ ਵਿੱਚ ਹੋਈ ਹੈ।

ਉਨ੍ਹਾਂ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਲੋਕ ਸਭਾ ਪੂਰੇ ਆਜ਼ਾਦਾਨਾ ਅਤੇ ਸ਼ਾਂਤਮਈ ਮਾਹੌਲ ਵਿੱਚ ਨੇਪਰੇ ਚਾੜ੍ਹੀਆਂ ਜਾਣਗੀਆਂ।   

FacebookTwitterEmailWhatsAppTelegramShare
Exit mobile version