ਚੋਣ ਕਮਿਸ਼ਨ ਪੰਜਾਬ ਵਿੱਚ ਵੋਟਾਂ ਦਾ ਸਮਾਂ ਵਧਾਵੇ: ਜਾਖੜ

ਚੰਡੀਗੜ੍ਹ, 22 ਮਈ 2024 (ਦੀ ਪੰਜਾਬੀ ਵਾਇਰ)। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਤੋਂ ਸੂਬੇ ਵਿੱਚ ਵੋਟਾਂ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਜਾਖੜ ਨੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਪੱਤਰ ਵੀ ਲਿਖਿਆ ਹੈ।

ਉਨ੍ਹਾਂ ਵੋਟਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਵਧਾ ਕੇ ਸ਼ਾਮ 7 ਵਜੇ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਆਪਣੀ ਵੋਟ ਪਾ ਸਕਣ।

ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ। ਇਸ ਸਮੇਂ ਸੂਬੇ ‘ਚ ਭਿਆਨਕ ਗਰਮੀ ਪੈ ਰਹੀ ਹੈ। ਗਰਮੀ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਸੇ ਤਰ੍ਹਾਂ ਦੇ ਹਾਲਾਤ ਜੂਨ ਦੇ ਮਹੀਨੇ ਵਿੱਚ ਵੀ ਰਹਿਣਗੇ। ਅਜਿਹੇ ‘ਚ ਦੁਪਹਿਰ ਸਮੇਂ ਲੋਕਾਂ ਲਈ ਵੋਟ ਪਾਉਣਾ ਕਾਫੀ ਚੁਣੌਤੀਪੂਰਨ ਹੋਵੇਗਾ। ਇੰਨੀ ਗਰਮੀ ਵਿੱਚ ਬਜ਼ੁਰਗਾਂ ਲਈ ਲਾਈਨਾਂ ਵਿੱਚ ਖੜ੍ਹੇ ਹੋਣਾ ਨੁਕਸਾਨਦੇਹ ਹੋ ਸਕਦਾ ਹੈ। ਇਸ ਲਈ ਵੋਟਿੰਗ ਦਾ ਸਮਾਂ ਵਧਾਇਆ ਜਾਣਾ ਚਾਹੀਦਾ ਹੈ।

FacebookTwitterEmailWhatsAppTelegramShare
Exit mobile version