ਪ੍ਰਧਾਨ ਮੰਤਰੀ ਮੋਦੀ ਦੀ ਗੁਰਦਾਸਪੁਰ ਰੈਲੀ ਤੋਂ ਪਹਿਲ੍ਹਾਂ ਕਿਸਾਨਾਂ ਨੂੰ ਕੀਤਾ ਨਜ਼ਰਬੰਦ, ਰਸਤੇ ਵਿੱਚ ਹੀ ਰੋਕਿਆ

ਗੁਰਦਾਸਪੁਰ, 24 ਮਈ 2024 (ਦੀ ਪੰਜਾਬ ਵਾਇਰ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਗਾਤਾਰ ਦੂਜੇ ਦਿਨ ਪੰਜਾਬ ਦੌਰੇ ‘ਤੇ ਹੋਣਗੇ। ਸਭ ਤੋਂ ਪਹਿਲਾਂ ਉਹ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦੇ ਹੱਕ ਵਿੱਚ ਸ਼ਾਮ 3:30 ਵਜੇ ਦੀਨਾਨਗਰ ਵਿੱਚ ਰੈਲੀ ਕਰਨਗੇ। ਇਸ ਤੋਂ ਬਾਅਦ ਸ਼ਾਮ 5.30 ਵਜੇ ਉਮੀਦਵਾਰ ਸੁਸ਼ੀਲ ਕੁਮਾਰ ਜਲੰਧਰ ਵਿੱਚ ਰਿੰਕੂ ਦੇ ਹੱਕ ਵਿੱਚ ਰੈਲੀ ਕਰਨਗੇ ਅਤੇ ਵੋਟਾਂ ਦੀ ਅਪੀਲ ਕਰਨਗੇ।

ਪੀਐਮ ਮੋਦੀ ਦੇ ਆਉਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਗੁਰਦਾਸਪੁਰ ਵਿੱਚ ਰੈਲੀ ਵਾਲੀ ਥਾਂ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਰੋਕ ਲਿਆ। ਸੰਯੁਕਤ ਕਿਸਾਨ ਮੋਰਚੇ ਅਤੇ ਬੀਕੇਯੂ ਆਦਿ ਯੂਨਿਅਨ ਦੇ ਆਗੂਆ ਨੂੰ ਥਾਣਾ ਭੈਣੀ ਮਿਆਂ ਖਾਂ ਲੈ ਜਾਇਆ ਗਿਆ। ਇਸ ਤੋਂ ਇਲਾਵਾ ਜਲੰਧਰ ਵਿੱਚ ਕੁਝ ਕਿਸਾਨ ਆਗੂਆਂ ਨੂੰ ਪੁਲੀਸ ਨੇ ਨਜ਼ਰਬੰਦ ਕਰ ਦਿੱਤਾ ਹੈ।

ਨਰਿੰਦਰ ਮੋਦੀ ਹਿਮਾਚਲ ਦੀ ਮੰਡੀ ‘ਚ ਚੋਣ ਮੀਟਿੰਗ ਪੂਰੀ ਕਰਨ ਤੋਂ ਬਾਅਦ ਹੈਲੀਕਾਪਟਰ ਰਾਹੀਂ ਗੁਰਦਾਸਪੁਰ ਪਹੁੰਣਗੇ। ਉਨ੍ਹਾਂ ਦੇ ਸਵਾਗਤ ਲਈ 6 ਏਕੜ ਵਿੱਚ ਪੰਡਾਲ ਸਜਾਇਆ ਗਿਆ ਹੈ। ਸਰਹੱਦੀ ਜ਼ਿਲ੍ਹਾ ਹੋਣ ਕਾਰਨ ਗੁਰਦਾਸਪੁਰ ਅਤੇ ਦੀਨਾਨਗਰ ਵਿੱਚ ਕੇਂਦਰੀ ਫ਼ੌਜੀ ਬਲਾਂ ਦੇ ਨਾਲ-ਨਾਲ ਸੀਮਾ ਸੁਰੱਖਿਆ ਬਲ ਅਤੇ ਪਠਾਨਕੋਟ ਦੇ ਏਅਰਬੇਸ ਨੂੰ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ।

ਪ੍ਰਧਾਨ ਮੰਤਰੀ ਦੀ ਰੈਲੀ ਕਾਰਨ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਆਵਾਜਾਈ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਸਵੇਰੇ 8 ਵਜੇ ਤੋਂ ਪਠਾਨਕੋਟ ਵਾਲੇ ਪਾਸੇ ਤੋਂ ਆਉਣ ਵਾਲੀ ਟਰੈਫਿਕ ਨੂੰ ਮਲਿਕਪੁਰ ਚੌਕ ਤੋਂ ਮੁਕੇਰੀਆਂ ਵੱਲ ਮੋੜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਤੋਂ ਆਉਣ ਵਾਲੀ ਟਰੈਫਿਕ ਨੂੰ ਬਟਾਲਾ ਤੋਂ ਸ਼੍ਰੀ ਹਰਗੋਬਿੰਦਪੁਰ ਟਾਂਡਾ ਹੋ ਕੇ ਮੁਕੇਰੀਆਂ ਵੱਲ ਮੋੜਿਆ ਜਾ ਰਿਹਾ ਹੈ।

FacebookTwitterEmailWhatsAppTelegramShare
Exit mobile version