ਰਵਨੀਤ ਬਿੱਟੂ ਨੇ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ- ਕਿਹਾ- ਮੋਦੀ ਜੀ ਦਾ ਸ਼ੁਕਰਗੁਜ਼ਾਰ ਹਾਂ, ਰੇਲਵੇ ਨੂੰ ਅੱਗੇ ਲਿਜਾਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ

ਨਵੀਂ ਦਿੱਲੀ, 11 ਜੂਨ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਸਾਬਕਾ ਸੰਸਦ ਮੈਂਬਰ ਅਤੇ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਦਿੱਲੀ ਵਿਖੇ ਰੇਲ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਬਿੱਟੂ ਨੇ ਕਿਹਾ ਕਿ ਉਹ ਰੇਲਵੇ ਨੂੰ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕਰਨਗੇ। ਬਿੱਟੂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਕਾਬਲ ਸਮਝਿਆ।

ਬਿੱਟੂ ਨੇ ਕਿਹਾ ਕਿ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਕੇ ਰੇਲਵੇ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੇਲਵੇ ਸੇਵਾ ਇੱਕ ਅਜਿਹਾ ਕੰਮ ਹੈ ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜਿਆ ਹੋਇਆ ਹੈ। ਦਰਜਾ-4 ਦੇ ਮੁਲਾਜ਼ਮਾਂ ਤੋਂ ਲੈ ਕੇ ਅਫਸਰਾਂ ਤੱਕ ਸਾਰਿਆਂ ਨੂੰ ਬਰਾਬਰ ਸਨਮਾਨ ਦੇ ਕੇ ਰੇਲਵੇ ਨੂੰ ਵਿਕਾਸ ਦੇ ਰਾਹ ‘ਤੇ ਲਿਜਾਇਆ ਜਾਵੇਗਾ।

FacebookTwitterEmailWhatsAppTelegramShare
Exit mobile version