ਯਾਦਵਿੰਦਰ ਸਿੰਘ ਬੁੱਟਰ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ, ਦੁਬਾਰਾ ਕੇਂਦਰੀ ਮੰਤਰੀ ਬਣਨ ‘ਤੇ ਦਿੱਤੀਆਂ ਸ਼ੁਭਕਾਮਨਾਵਾਂ

ਨਵੀਂ ਦਿੱਲੀ, 13 ਜੂਨ 2024 (ਦੀ ਪੰਜਾਬ ਵਾਇਰ)। ਪੰਜਾਬ ਭਾਜਪਾ ਦੇ ਸਪੋਕਸਮੈਨ ਅਤੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਕੇਂਦਰ ਦੇ ਨਵ-ਨਿਯੁਕਤ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕੀਤੀ। ਬੁੱਟਰ ਨੇ ਹਰਦੀਪ ਸਿੰਘ ਪੁਰੀ ਨੂੰ ਜਿਥੇ ਦੂਸਰੀ ਵਾਰ ਕੇਂਦਰੀ ਕੈਬਨਿਟ ਮਨਿਸਟਰ ਬਣਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਉਥੇ ਦੇਸ਼ ਅੰਦਰ ਲਗਾਤਾਰ ਤੀਸਰੀ ਵਾਰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਬਣਨ ‘ਤੇ ਵੀ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਬੁੱਟਰ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਵਿੱਚ ਵਿਸ਼ਵਾਸ ਜਿਤਾ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਦੇਸ਼ ਵਾਸੀ ਭਾਜਪਾ ਦੀ ਸਰਕਾਰ ਤੋਂ ਬਹੁਤ ਖੁਸ਼ ਅਤੇ ਸੰਤੁਸ਼ਟ ਹਨ। ਉਨਾਂ ਕਿਹਾ ਕਿ ਪੂਰੀ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੀ ਜਿੱਥੇ ਦੇਸ਼ ਦਾ ਸਰਵਪੱਖੀ ਵਿਕਾਸ ਹੋਵੇਗਾ ਉੱਥੇ ਪੰਜਾਬ ਨਾਲ ਜੁੜੇ ਅਨੇਕਾਂ ਮਸਲੇ ਵੀ ਹੱਲ ਹੋਣਗੇ। ਨਾਲ ਹੀ ਭਾਰਤ ਦੇਸ਼ ਪੂਰੀ ਦੁਨੀਆਂ ਵਿੱਚ ਹੋਰ ਵੀ ਅਗਾਂਹ ਵਧੂ ਦੇਸ਼ਾਂ ਦੀ ਸੂਚੀ ਵਿੱਚ ਉਭਰੇਗਾ। ਬੁੱਟਰ ਨੇ ਕੇਂਦਰੀ ਮੰਤਰੀ ਨਾਲ ਪੰਜਾਬ ਦੇ ਮੌਜੂਦਾ ਰਾਜਨੀਤਿਕ ਅਤੇ ਸਮਾਜਿਕ ਮੁੱਦਿਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਨਾਲ ਹੀ ਭਰੋਸਾ ਦਿੱਤਾ ਕਿ ਉਹ ਪੰਜਾਬ ਅੰਦਰ ਭਾਜਪਾ ਨੂੰ ਹੋਰ ਮਜਬੂਤ ਕਰਨ ਲਈ ਦਿਨ ਰਾਤ ਕੰਮ ਕਰਦੇ ਰਹਿਣਗੇ।

FacebookTwitterEmailWhatsAppTelegramShare
Exit mobile version