ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੀ, ਮੌਕੇ ‘ਤੇ ਹੀ ਮੌਤ

ਗੁਰਦਾਸਪੁਰ, 24 ਜੂਨ 2024 (ਦੀ ਪੰਜਾਬ ਵਾਇਰ)। ਬੱਬਰੀ ਪੁਲ ‘ਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚੰਦਰ ਸ਼ੇਖਰ ਪੁੱਤਰ ਓਮ ਪ੍ਰਕਾਸ਼ ਵਾਸੀ ਤਾਰਾ ਨਗਰ ਹਟਲੀ ਮੋੜ ਕਠੂਆ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਪ੍ਰੀਤਮ ਨੰਦਨ ਸ਼ਰਮਾ ਸ਼ੂਗਰ ਮਿੱਲ ਬੁੱਟਰ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਿੱਚ ਬਤੌਰ ਡਿਪਟੀ ਮੈਨੇਜਰ ਟੈਕਨੀਕਲ ਵਿੰਗ ਕੰਮ ਕਰਦਾ ਸੀ। ਉਹ ਆਪਣੇ ਮੋਟਰਸਾਈਕਲ ‘ਤੇ ਕਠੂਆ ਜਾ ਰਿਹਾ ਸੀ। ਜਦੋਂ ਉਹ ਬੱਬਰੀ ਪੁਲ ਕੋਲ ਪਹੁੰਚਿਆ ਤਾਂ ਤੇਜ਼ ਰਫ਼ਤਾਰ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਤਿਲਕ ਰਾਜ ਨੇ ਦੱਸਿਆ ਕਿ ਮੁਲਜ਼ਮ ਟਰੱਕ ਚਾਲਕ ਕੁਲਜੀਤ ਸਿੰਘ ਵਾਸੀ ਮੇਘੀਆਂ ਦੇ ਖ਼ਿਲਾਫ਼ ਥਾਣਾ ਪੁਰਾਣਾ ਸ਼ਾਲਾ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।

Exit mobile version