ਲੁਧਿਆਣਾ ਚ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ਤੇ ਨਿਹੰਗ ਪਹਿਰਾਵੇ ਚ ਆਏ ਚਾਰ ਨੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਲੁਧਿਆਣਾ, 5 ਜੁਲਾਈ 2024 (ਦੀ ਪੰਜਾਬ ਵਾਇਰ)। ਲੁਧਿਆਣਾ ਚ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ‘ਤੇ ਕਾਤਲਾਨਾ ਹਮਲਾ ਹੋਇਆ ਹੈ। ਇਹ ਘਟਨਾ ਸਿਵਲ ਹਸਪਤਾਲ ਦੇ ਬਾਹਰ ਵਾਪਰੀ। ਨਿਹੰਗ ਪਹਿਰਾਵੇ ‘ਚ ਆਏ ਚਾਰ ਦੋਸ਼ੀਆਂ ਨੇ ਗੋਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਸ਼ੁੱਕਰਵਾਰ ਸਵੇਰੇ ਸੰਦੀਪ ਥਾਪਰ ਗੋਰਾ ਆਪਣੇ ਗੰਨਮੈਨ ਨਾਲ ਸਿਵਲ ਹਸਪਤਾਲ ‘ਚ ਚੱਲ ਰਹੇ ਸੰਵੇਦਨਾ ਟਰੱਸਟ ਦੇ ਮੁਖੀ ਰਵਿੰਦਰ ਅਰੋੜਾ ਦੀ ਬਰਸੀ ਸਮਾਗਮ ‘ਚ ਆਏ ਸਨ। ਜਿਵੇਂ ਹੀ ਉਹ ਮੱਥਾ ਟੇਕ ਕੇ ਬਾਹਰ ਨਿਕਲਿਆ ਤਾਂ ਨਿਹੰਗਾਂ ਦੀ ਸਜਾਵਟ ਵਾਲੇ ਚਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਉਸ ਦਾ ਗੰਨਮੈਨ ਮੂਕ ਦਰਸ਼ਕ ਬਣ ਕੇ ਇਕ ਪਾਸੇ ਖੜ੍ਹਾ ਰਿਹਾ ਅਤੇ ਗੋਰਾ ਨੂੰ ਬਚਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ।

ਖੂਨ ਨਾਲ ਲੱਥਪੱਥ ਹਾਲਤ ‘ਚ ਗੋਰਾ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਰੈਫਰ ਕਰ ਦਿੱਤਾ ਗਿਆ। ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

FacebookTwitterEmailWhatsAppTelegramShare
Exit mobile version